Big Breaking – ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ 9 ਸਾਲ ਬਾਅਦ ਸੋਨ ਤਗਮਾ ਜਿੱਤਿਆ

ਭਾਰਤੀ ਹਾਕੀ ਟੀਮ ਨੇ ਏਸ਼ੀਆਈ ਖੇਡਾਂ 2023 ਵਿੱਚ ਸੋਨ ਤਮਗਾ ਜਿੱਤ ਲਿਆ ਹੈ। ਟੀਮ ਇੰਡੀਆ ਨੇ ਫਾਈਨਲ ‘ਚ ਪਿਛਲੀ ਵਾਰ ਦੀ ਏਸ਼ੀਆ ਚੈਂਪੀਅਨ ਜਾਪਾਨ ਨੂੰ 5-1 ਨਾਲ ਹਰਾਇਆ ਸੀ। ਇਸ ਤੋਂ ਪਹਿਲਾਂ ਪੂਲ ਰਾਊਂਡ ‘ਚ ਵੀ ਭਾਰਤ ਅਤੇ ਜਾਪਾਨ ਦੀ ਟੱਕਰ ਹੋਈ ਸੀ, ਜਿਸ ‘ਚ ਭਾਰਤ ਨੇ 4-2 ਨਾਲ ਜਿੱਤ ਦਰਜ ਕੀਤੀ ਸੀ। ਫਾਈਨਲ ਮੈਚ ਵਿੱਚ ਭਾਰਤ ਵੱਲੋਂ ਬਹੁਤ ਵਧੀਆ ਖੇਡ ਦੇਖਣ ਨੂੰ ਮਿਲੀ। ਭਾਰਤ ਦੇ ਸਾਹਮਣੇ ਵਿਰੋਧੀ ਜਾਪਾਨ ਸਿਰਫ਼ ਇੱਕ ਗੋਲ ਕਰਨ ਵਿੱਚ ਕਾਮਯਾਬ ਰਿਹਾ। ਇਸ ਗੋਲਡ ਦੇ ਨਾਲ ਹੀ ਭਾਰਤੀ ਹਾਕੀ ਟੀਮ ਨੇ 2024 ਵਿੱਚ ਪੈਰਿਸ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ ਹੈ। ਮੈਚ ਦੀ ਗੱਲ ਕਰੀਏ ਤਾਂ ਪਹਿਲੇ ਕੁਆਰਟਰ ਵਿੱਚ ਦੋਵੇਂ ਟੀਮਾਂ ਗੋਲ ਨਹੀਂ ਕਰ ਸਕੀਆਂ। ਫਿਰ ਦੂਜੇ ਕੁਆਰਟਰ ਵਿੱਚ ਮੈਚ ਦੇ 25ਵੇਂ ਮਿੰਟ ਵਿੱਚ ਭਾਰਤ ਵੱਲੋਂ ਮੈਚ ਦਾ ਪਹਿਲਾ ਗੋਲ ਕੀਤਾ ਗਿਆ। ਮਨਦੀਪ ਸਿੰਘ ਨੇ ਇਹ ਗੋਲ ਕਰਕੇ ਭਾਰਤ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤਰ੍ਹਾਂ ਭਾਰਤੀ ਟੀਮ ਨੇ ਮੈਚ ਦੇ ਅੱਧੇ ਸਮੇਂ ਤੱਕ ਬੜ੍ਹਤ ਬਣਾ ਲਈ।ਫਿਰ ਤੀਜੇ ਕੁਆਰਟਰ ਵਿੱਚ ਮੈਚ ਦੇ 32ਵੇਂ ਮਿੰਟ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੂਜਾ ਗੋਲ ਕਰਕੇ ਭਾਰਤ ਨੂੰ 2-0 ਦੀ ਬੜ੍ਹਤ ਦਿਵਾਈ। ਤੀਜੇ ਕੁਆਰਟਰ ਦੀ ਸਮਾਪਤੀ ਤੋਂ ਪਹਿਲਾਂ ਅਮਿਤ ਰੋਹੀਦਾਸ ਨੇ ਭਾਰਤ ਲਈ ਤੀਜਾ ਗੋਲ ਕੀਤਾ। ਇਸ ਤਰ੍ਹਾਂ ਭਾਰਤ ਨੇ ਤੀਜੇ ਕੁਆਰਟਰ ਤੱਕ 3-0 ਦੀ ਬੜ੍ਹਤ ਲੈ ਕੇ ਆਪਣੀ ਜਿੱਤ ਲਗਭਗ ਪੱਕੀ ਕਰ ਲਈ ਸੀ।L\