ਤੇਜ਼ ਰਫਤਾਰ ਟਰੱਕ ਦੀ ਲਪੇਟ ‘ਚ ਆਉਣ ਕਾਰਨ ਬਜ਼ੁਰਗ ਔਰਤ ਦੀ ਮੌਤ, ਟਰੱਕ ਚਾਲਕ ਗ੍ਰਿਫ਼ਤਾਰ

ਪਤੀ ਨਾਲ ਬਾਜ਼ਾਰ ਜਾ ਰਹੀ ਬਜ਼ੁਰਗ ਔਰਤ ਨੂੰ ਤੇਜ਼ ਰਫਤਾਰ ਟਰੱਕ ਨੇ ਇੰਨੀ ਬੁਰੀ ਤਰ੍ਹਾਂ ਟੱਕਰ ਮਾਰੀ ਕਿ ਉਸ ਦੀ ਹਾਲਤ ਖਰਾਬ ਹੋ ਗਈ। ਬਜ਼ੁਰਗ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕਾ ਦੀ ਪਛਾਣ ਮੁਹੱਲਾ ਬਸੰਤ ਨਗਰ ਦੀ ਰਹਿਣ ਵਾਲੀ ਮਨਜੀਤ ਕੌਰ(65) ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਬਸੰਤ ਨਗਰ ਦੇ ਰਹਿਣ ਵਾਲੇ ਕੇਹਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸ਼ਾਮ 5 ਵਜੇ ਦੇ ਕਰੀਬ ਉਹ ਆਪਣੀ ਪਤਨੀ ਮਨਜੀਤ ਕੌਰ ਨਾਲ ਪੈਦਲ ਹੀ ਬਾਜ਼ਾਰ ਜਾ ਰਿਹਾ ਸੀ।

ਜਿਵੇਂ ਹੀ ਦੋਵੇਂ ਪ੍ਰਤਾਪ ਚੌਂਕ ਵਿੱਚ ਪੈਂਦੀ ਜੈਂਟਲਮੈਨ ਸਵੀਟ ਸ਼ਾਪ ਦੇ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਟਰੱਕ ਨੇ ਔਰਤ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਮਨਜੀਤ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਹਸਪਤਾਲ ਪਹੁੰਚਦੇ ਹੀ ਡਾਕਟਰਾਂ ਨੇ ਮਨਜੀਤ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਹਰਚਰਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ ਕੇਹਰ ਸਿੰਘ ਦੀ ਸ਼ਿਕਾਇਤ ‘ਤੇ ਜਿਲ੍ਹਾ ਉਦਮ ਸਿੰਘ ਨਗਰ ਰੁਦਰਪੁਰ ਦੇ ਰਹਿਣ ਵਾਲੇ ਟਰੱਕ ਡਰਾਈਵਰ ਦਲਜੀਤ ਸਿੰਘ ਖਿਲਾਫ ਮੁਕੱਦਮਾ ਦਰਜ ਕਰਕੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ।