ਸਾਡੀ ਅਰਦਾਸ ਕੀ ਹੈ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 5 ਨਵੰਬਰ 2023

ਨਿਊਜ਼ ਪੰਜਾਬ

ਸਾਡੀ ਅਰਦਾਸ ਕੀ ਹੈ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ
Amrit vele da Hukamnama Sri Darbar Sahib, Sri Amritsar, Ang477

05-NOV-2023
🙏🙏🌸🌸🌸🌸🌸🙏🙏
ਆਸਾ ॥
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥
ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
ਦੁਤੁਕੇ

आसा ॥
जब लगु तेलु दीवे मुखि बाती तब सूझै सभु कोई ॥तेल जले बाती ठहरानी सूंना मंदरु होई ॥१॥
रे बउरे तुहि घरी न राखै कोई ॥ तूं राम नामु जपि सोई ॥१॥ रहाउ ॥का की मात पिता कहु का को कवन पुरख की जोई ॥ घट फूटे कोऊ बात न पूछै काढहु काढहु होई ॥२॥
देहुरी बैठी माता रोवै खटीआ ले गए भाई ॥ लट छिटकाए तिरीआ रोवै हंसु इकेला जाई ॥३॥कहत कबीर सुनहु रे संतहु भै सागर कै ताई ॥ इसु बंदे सिरि जुलमु होत है जमु नही हटै गुसाई ॥४॥९॥
दुतुके

ਅਰਥ
(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ ।ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ ।
ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ਰਹਾਉ ॥ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ?ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ ।ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥
ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ)
(ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥ਦੋ-ਤੁਕਿਆਂ ਵਾਲੀ ਬਾਣੀ ।

अर्थ :आसा
जब तक अन्तरात्मा रूपी दीपक में प्राण रूपी तेल रहता है, इस दीपक के मुँह में सुरति रूपी बाती जलती रहती है, तब तक जीवात्मा को शरीर रूपी मंदिर में हर वस्तु की सूझ होती है।जब प्राण रूपी तेल जल जाता है अर्थात् शरीर में से प्राण निकल जाते हैं तो सुरति रूपी बाती बुझ जाती है। चारों ओर अंधेरा होने से शरीर रूपी मन्दिर सुनसान हो जाता है॥ १॥
हे बावरे मनुष्य ! तेरे प्राण पखेरू होने के उपरांत तुझे एक घड़ी भर के लिए भी कोई रखने को तैयार नहीं होता।
इसलिए तू राम-नाम का भजन-सुमिरन कर ले॥ १॥ रहाउ ॥बता ! कौन किसकी माता है और कौन किसका पिता है? कौन किसी पुरुष की पत्नी है?जब प्राणी रूपी घड़ा फूट जाता है अर्थात् देहांत होने पर कोई बात नहीं पूछता। हर कोई यही कहता है मृतक शरीर को घर से शीघ्र ही बाहर निकाल दो॥ २॥
देहुरी पर बैठी हुई माता रोती है और भाई अर्थी उठाकर श्मशानघाट ले जाते हैं।
अपने बाल खिलार कर मृतक की पत्नी फूट-फूट कर रोती है और आत्मा अकेली ही चली जाती है।॥ ३॥कबीर जी कहते हैं कि हे संतजनो ! इस भवसागर संबंधी सुन लो।हे गुसाई ! यह मनुष्य अपने कर्मों के कारण बहुत अत्याचार सहन करता है और यमदूत उसका पीछा नहीं छोड़ते ॥ ४॥ ६ ॥
दुतुके

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!