ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਤੋਂ ਰੋਕਣ ਦੇ ਹੁਕਮ ਜਾਰੀ
ਨਵੀਂ ਦਿੱਲੀ, 7 ਨਵੰਬਰ-
ਦਿੱਲੀ-ਐਨ.ਸੀ.ਆਰ. ਵਿਚ ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਰ ਸਮੇਂ ਸਿਆਸੀ ਲੜਾਈ ਨਹੀਂ ਹੋ ਸਕਦੀ। ਸੁਪਰੀਮ ਕੋਰਟ ਨੇ ਪੰਜਾਬ ਨੂੰ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ। ਪਰ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ ਅਤੇ ਤੁਰੰਤ ਕੁਝ ਕੀਤਾ ਜਾਣਾ ਚਾਹੀਦਾ ਹੈ।