ਪੰਜਾਬ ਦੇ ਸਕੂਲਾਂ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ
ਪੰਜਾਬ ਦੇ ਗੁਰਦਾਸਪੁਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਿਆਬਾਦ, ਫਾਜਿਲਕਾ, ਹੁਸਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਪਟਿਆਲਾ, ਰੋਪੜ, ਐਸਬੀਐਸ ਨਗਰ, ਮੋਹਾਲੀ, ਸੰਗਰੂਰ, ਤਰਨਤਾਰਨ, ਮਲੇਰਕੋਟਲਾ, ਮਾਨਸਾ, ਮੋਗਾ, ਮੁਕਤਸਰ ਅਤੇ ਅੰਮ੍ਰਿਤਸਰ ਦੇ ਉਨ੍ਹਾਂ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਐਲਾਨੀ ਗਈ ਹੈ, ਜਿਨ੍ਹਾਂ ਸਕੂਲਾਂ ਦੇ ਬੱਚਿਆਂ ਵਲੋਂ ਗਣਤੰਤਰ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ ਗਿਆ।
ਸਿਰਫ਼ ਡਿਊਟੀ ਅਧਿਆਪਕ ਤੇ ਗਣਤੰਤਰ ਦਿਵਸ ਸਮਾਗਮ ‘ਚ ਭਾਗ ਲੈਣ ਵਾਲੇ ਹੀ 27 ਜਨਵਰੀ ਨੂੰ ਛੁੱਟੀ ‘ਤੇ ਹੋਣਗੇ। ਦਰਅਸਲ ਜਿਨ੍ਹਾ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਦੇ ਸਮਾਗਮ ‘ਚ ਹਿੱਸਾ ਲਿਆ ਜਾਂਦਾ ਹੈ, ਉਨ੍ਹਾਂ ਨੂੰ 26 ਜਨਵਰੀ ਤੋਂ ਅਗਲੇ ਦਿਨ ਯਾਨੀ 27 ਜਨਵਰੀ ਨੂੰ ਛੁੱਟੀ ਕੀਤੀ ਜਾਂਦੀ ਹੈ।