ਦਿੱਲੀ ਦੇ ਕੈਮੀਕਲ ਗੋਦਾਮ’ ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ 15 ਫ਼ਰਵਰੀ 2024

ਦਿੱਲੀ ਦੇ ਅਲੀਪੁਰ ‘ਚ ਇਕ ਕੈਮੀਕਲ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਰਵਾਨਾ ਹੋ ਗਈਆਂ। ਅੱਗ ਲੱਗਣ ਕਾਰਨ ਤਿੰਨ ਲੋਕ ਅੰਦਰ ਫਸ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਤਲਾਸ਼ੀ  ਦੌਰਾਨ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਧੂੰਏਂ ਦੇ ਗੁਬਾਰ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੇ ਸਨ।