ਭਾਰਤ ਬੰਦ ਦੋਰਾਨ ਲੋਹੀਆ ਦੇ ਟੀ-ਪੁਆਇੰਟ ਤੇ ਧਰਨਾ

ਲੋਹੀਆ ਖ਼ਾਸ , 16ਫ਼ਰਵਰੀ 2024

ਅੱਜ ਭਾਰਤ ਬੰਦ ਦਿਨ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਵਲੋਂ ਲੋਹੀਆਂ ਵਿਚ ਦੀ ਲੰਘਦੇ ਨੈਸ਼ਨਲ ਹਾਈਵੇ ’ਤੇ ਪੈਂਦੇ ਸ਼ਹਿਰ ਦੇ ਪ੍ਰਵੇਸ਼ ਦੁਆਰ ਟੀ-ਪੁਆਇੰਟ ’ਤੇ ਧਰਨਾ ਸ਼ੁਰੂ ਕਰ ਦਿੱਤਾ ।10 ਵਜੇ ਸਵੇਰ ਤੋਂ ਸ਼ਾਮ 4 ਵਜੇ ਤੱਕ ਦਿੱਤੇ ਜਾਣ ਵਾਲੇ ਇਸ ਧਰਨੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸੰਬੋਧਨ ਕੀਤਾ ਜਾ ਰਿਹਾ ਹੈ। ਅੱਜ ਦੇ ਭਾਰਤ ਬੰਦ ਨੂੰ ਜਿਥੇ ਵੱਖ ਵੱਖ ਜਥੇਬੰਦੀਆਂ, ਟਰਾਂਸਪੋਰਟ ਯੂਨੀਅਨਾਂ, ਸਮੂਹ ਦੁਕਾਨਦਾਰਾਂ ਦੀਆਂ ਯੂਨੀਅਨਾਂ ਦੇ ਆਗੂਆਂ, ਦੁਕਾਨਦਾਰਾਂ, ਕਿਸਾਨਾਂ, ਮਜ਼ਦੂਰਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ, ਉਥੇ ਕੋਆਪਰੇਟਿਵ ਸੁਸਾਇਟੀਆਂ ਦੇ ਸਮੂਹ ਮੁਲਾਜ਼ਮਾਂ ਵਲੋਂ ਵੀ ਬੰਦ ਨੂੰ ਹਮਾਇਤ ਦਿੱਤੀ ਹੋਈ ਹੈ, ਜਿਸ ਕਾਰਨ ‘ਭਾਰਤ ਬੰਦ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।