ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੇਂਦਰ ਸਰਕਾਰ ਨੇ ਇੰਟਰਨੈੱਟ 24 ਫਰਵਰੀ ਤੱਕ ਕੀਤਾ ਬੰਦ
18 ਫ਼ਰਵਰੀ 2024
ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ’ਤੇ ਆਰਜ਼ੀ ਪਾਬੰਦੀ ਲਾ ਦਿੱਤੀ ਹੈ। ਹੁਣ ਪਟਿਆਲਾ ਦਾ ਸ਼ੰਭੂ, ਜੁਲਕਾ, ਪਾਸੀਆਂ, ਪਾਤੜਾਂ, ਘਨੌਰ, ਦੇਵੀਗੜ੍ਹ, ਮੋਹਾਲੀ ਦਾ ਲਾਲੜੂ, ਬਠਿੰਡਾ ਦਾ ਸੰਗਤ, ਮਾਨਸਾ ਦਾ ਸਰਧੂਲਗੜ੍ਹ, ਬੋਹਾ, ਫਤਿਹਗੜ੍ਹ ਸਾਹਿਬ, ਸੰਗਰੂਰ ਦਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਂਜਲੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਿਲਿਆਂਵਾਲੀ ਇਲਾਕੇ ਵਿਚ ਇੰਟਰਨੈੱਟ ਸੇਵਾਵਾਂ ਬੰਦ ਰੱਖੀਆਂ ਜਾਣਗੀਆਂ ।
ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਵਿੱਚ ਇੰਟਰਨੈੱਟ ਬੰਦ ਹੋਣ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਮੋਬਾਈਲ ਨੈੱਟਵਰਕ ਵੀ ਕੰਮ ਨਹੀਂ ਕਰ ਰਹੇ ਹਨ। ਅਜਿਹੇ ਵਿੱਚ ਕਿਸਾਨ ਆਗੂ ਇੱਕ ਦੂਜੇ ਨਾਲ ਗੱਲ ਕਰਨ ਲਈ ਵਾਕੀ-ਟਾਕੀ ਦਾ ਸਹਾਰਾ ਲੈ ਰਹੇ ਹਨ।