ਹਰਿਆਣਾ ਤੇ ਰਾਜਿਸਥਾਨ ਦੇ ਕਿਸਾਨ ਆਏ ਸਾਹਮਣੇ – ਇੱਕਲਾ ਪੰਜਾਬ ਨਹੀਂ ਕਰ ਸਕੇਗਾ ਫੈਂਸਲਾ – ਰੱਖੀਆਂ ਮੰਗਾਂ, ਸੰਯੁਕਤ ਕਿਸਾਨ ਮੋਰਚਾ ਨੇ ਵੀ ਕਰ ਦਿੱਤਾ ਐਲਾਨ
ਸੰਯੁਕਤ ਕਿਸਾਨ ਮੋਰਚਾ ਨੇ ਕਰ ਦਿੱਤਾ ਐਲਾਨ – 22 ਫਰਵਰੀ ਨੂੰ ਹੋਵੇਗਾ ਵੱਡਾ ਫੈਂਸਲਾ
ਹਰਿਆਣਾ ਅਤੇ ਰਾਜਿਸਥਾਨ ਦੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨਾਲ ਸਿੱਧੀ ਲੜਾਈ ਲੜਣ ਦਾ ਐਲਾਨ ਕਰ ਦਿੱਤਾ ਹੈ, ਹਰਿਆਣਾ ਦੇ ਬੀਕੇਯੂ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਦਾਲਾਂ ਦੇ ਨਾਲ ਤੇਲ ਬੀਜ ਅਤੇ ਬਾਜਰੇ ਦੀ ਖਰੀਦ ਲਈ MSP ਬਹੁਤ ਜ਼ਰੂਰੀ ਹੈ। ਮੀਡੀਆ ਰਿਪੋਟਾਂ ਅਨੁਸਾਰ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਾਂਗ ਹਰਿਆਣਾ ਦੇ ਮੁੱਖ ਮੰਤਰੀ ਨੂੰ ਵੀ ਸਮਝੌਤਾ ਮਿਟਿੰਗ ਵਿੱਚ ਸ਼ਾਮਲ ਕੀਤਾ ਜਾਵੇ I ਉਹਨਾਂ ਕਿਹਾ ਕਿ ਕੱਲ੍ਹ ਅਸੀਂ ਫੈਸਲਾ ਕੀਤਾ ਸੀ ਕਿ ਜੇਕਰ ਸਰਕਾਰ 21 ਫਰਵਰੀ ਤੱਕ ਨਹੀਂ ਮੰਨਦੀ ਹੈ ਤਾਂ ਹਰਿਆਣਾ ਵੀ ਅੰਦੋਲਨ ਵਿੱਚ ਸ਼ਾਮਲ ਹੋਵੇਗਾ।
ਦੂਜੇ ਪਾਸੇ ਰਜਿਸਥਾਨ ਦੀ ਪੇਂਡੂ ਕਿਸਾਨ ਮਜ਼ਦੂਰ ਸਮਿਤੀ ਦੇ ਮੀਡੀਆ ਇੰਚਾਰਜ ਰਣਜੀਤ ਰਾਜੂ ਨੇ ਕਿਹਾ ਕਿ ਕਿਸਾਨ ਸਰਕਾਰ ਦੇ ਪ੍ਰਸਤਾਵ ‘ਤੇ ਸਹਿਮਤ ਨਹੀਂ ਹੋ ਸਕੇ ਹਨ। ਸਾਰੇ ਮੰਚਾਂ ‘ਤੇ ਗੱਲਬਾਤ ਕਰਨ ਤੋਂ ਬਾਅਦ ਹੁਣ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਉਹ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਆਪਣੀ ਤਜਵੀਜ਼ ਰਾਹੀਂ ਸਰਕਾਰ ਸਿਰਫ਼ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਵੱਲ ਹੀ ਦੇਖ ਰਹੀ ਹੈ, ਜਦੋਂ ਕਿ ਅੰਦੋਲਨ ਦੇਸ਼ ਭਰ ਦੇ ਕਿਸਾਨਾਂ ਦੀਆਂ ਵੱਖ-ਵੱਖ ਫ਼ਸਲਾਂ ਲਈ ਹੈ।
ਸੰਯੁਕਤ ਕਿਸਾਨ ਮੋਰਚਾ
SKM ਨੇ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀਆਂ ਵੱਲੋਂ 5 ਫਸਲਾਂ ਮੱਕੀ, ਕਪਾਹ, ਅਰਹਰ/ਤੂਰ, ਮਸੂਰ ਅਤੇ ਉੜਦ ਨੂੰ A2+FL+50% ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨਾਲ ਪੰਜ ਸਾਲਾਂ ਦਾ ਇਕਰਾਰਨਾਮਾ ਕਰਨ ਦੇ ਪ੍ਰਸਤਾਵ ਨੂੰ ਸਹੀ-ਸਹੀ ਰੱਦ ਕਰ ਦਿੱਤਾ।
ਜਾਰੀ ਪ੍ਰੈਸ ਨੋਟ ਅਨੁਸਾਰ
21, 22 ਫਰਵਰੀ ਨੂੰ SKM ਦੀ NCC ਅਤੇ ਜਨਰਲ ਬਾਡੀ ਦੀ ਮੀਟਿੰਗ ਸਥਿਤੀ ਦਾ ਜਾਇਜ਼ਾ ਲਵੇਗੀ ਅਤੇ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਭਵਿੱਖੀ ਕਾਰਵਾਈਆਂ ਦੀ ਯੋਜਨਾ ਬਣਾਈ ਜਾਵੇਗੀ।
ਉਕਤ ਫੈਂਸਲਿਆਂ ਨੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਸੋਚਾਂ ਵਿੱਚ ਪਾ ਦਿੱਤਾ ਹੈ l ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਵਾਲੇ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗੈਰ-ਸਿਆਸੀ) ਦੇ ਨੁਮਾਇੰਦਿਆਂ ਨੇ ਅਜੇ ਤੱਕ ਇਸ ਪ੍ਰਸਤਾਵ ਦਾ ਜਵਾਬ ਨਹੀਂ ਦਿੱਤਾ ਹੈ।