ਕਿਸਾਨ ਮਸਲੇ – ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

 

 

 

 

ਨਵੀਂ ਦਿੱਲੀ, 19 ਫਰਵਰੀ 2024

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ।