ਸੁਪਰੀਮ ਕੋਰਟ ਦਾ ਚੰਡੀਗੜ੍ਹ ਮੇਅਰ ਚੋਣ ਤੇ ਵੱਡਾ ਫੈਸਲਾ , ਅਵੈਧ ਵੋਟਾਂ ਨੂੰ ਦਿੱਤਾ ਵੈਧ ਕਰਾਰ,ਆਪ ਉਮੀਦਵਾਰ ਮੇਅਰ ਬਣਨਾ ਤੈਅ

ਨਵੀਂ ਦਿੱਲੀ, 20 ਫ਼ਰਵਰੀ 2024

ਸੁਪਰੀਮ ਕੋਰਟ ਨੇ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈਆਂ ਵਿਵਾਦਤ ਚੋਣਾਂ ਨੂੰ ਅੱਜ ਰੱਦ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਐਲਾਨਦਿਆਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਮੇਅਰ ਕਰਾਰ ਦਿੱਤਾ। ਇਸ ਦੇ ਨਾਲ ਅਦਾਲਤ ਨੇ ਕਿਹਾ ਕਿ ਰਿਟਰਨਿੰਗ ਅਧਿਕਾਰੀ ਨੇ ਜਾਣਬੁੱਝ ਕੇ ਵੋਟਾਂ ਦੀ ਗਿਣਤੀ ਵਿਚ ਧਾਂਦਲੀ ਕੀਤੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਵੋਟਾਂ ਦੀ ਮੁੜ ਗਿਣਤੀ ਕਰੇਗੀ ਅਤੇ ਅੱਠ ਰੱਦ ਵੋਟਾਂ ‘ਤੇ ਵਿਚਾਰ ਕਰਨ ਤੋਂ ਬਾਅਦ ਨਤੀਜਾ ਐਲਾਨੇਗੀ। ਰਿਟਰਨਿੰਗ ਅਫਸਰ ਨੇ ਇਨ੍ਹਾਂ ਵੋਟਾਂ ਅੱਠ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਸ੍ਰੀ ਕੁਲਦੀਪ ਕੁਮਾਰ ਨੇ ਰਿਟਰਨਿੰਗ ਅਧਿਕਾਰੀ ਅਨਿਲ ਮਸੀਹ ‘ਤੇ ਚੋਣ ਧਾਂਦਲੀ ਕਰਨ ਦਾ ਦੋਸ਼ ਲਗਾਇਆ ਸੀ। ਸੁਪਰੀਮ ਕੋਰਟ ਬੈਲਟ ਪੇਪਰਾਂ ਦੀ ਜਾਂਚ ਕੀਤੀ ਅਤੇ ਵੀਡੀਓ ਰਿਕਾਰਡਿੰਗ ਨੂੰ ਦੇਖੀ, ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਦੁਆਰਾ ਨਿਯੁਕਤ ਨਿਆਂਇਕਅਧਿਕਾਰੀਦੁਆਰਾ ਪੇਸ਼ ਕੀਤੀ ਗਈ ਸੀ।

ਇਸ ਦੌਰਾਨ ਸੁਪਰੀਮ ਕੋਰਟ ਨੇ ਚੋਣ ਗੜਬੜੀ ਲਈ ਅਨਿਲ ਮਸੀਹ ’ਤੇ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ।