ਪੰਜਾਬ ਚ ਅੱਜ ਨਵੇਂ 12 ਕਰੋਨਾ ਕੇਸ, ਕੁੱਲ ਗਿਣਤੀ 170 ਹੋਈ

ਚੰਡੀਗੜ੍ਹ, 12 ਅਪ੍ਰੈਲ (ਨਿਊਜ਼ ਪੰਜਾਬ)- ਪੰਜਾਬ ਸਿਹਤ ਮੰਤਰਾਲੇ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 4281 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 170 ਦੀ ਰਿਪੋਰਟ ਪਾਜ਼ੀਟਿਵ, 3590 ਦੀ ਨੈਗੇਟਿਵ ਅਤੇ 521 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋਈ ਹੈ।