ਪੰਜਾਬ ਦੇ CM ਦਾ ਵੱਡਾ ਐਲਾਨ: ਖਨੌਰੀ ਬਾਰਡਰ ਤੇ ਮਾਰੇ ਗਏ ‘ ਸ਼ੁਭਕਰਨ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ।
23 ਫ਼ਰਵਰੀ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮਾਨ ਨੇ ਆਪਣੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ। ਐਕਸ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸੁਭਕਰਨ ਸਿੰਘ ਦੋ ਭੈਣਾ ਦਾ ਇਕਲੌਤਾ ਭਰਾ ਸੀ।ਉਸ ਦੀ ਮਾਂ ਦੀ ਪਹਿਲਾ ਹੀ ਮੌਤ ਹੋ ਚੁੱਕੀ ਸੀ।ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 9 ਦਿਨਾਂ ਤੋਂ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਜਦੋਂ ਕਿਸਾਨ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਦਾਗੀਆਂ, ਜਿਸ ਵਿੱਚ ਬਠਿੰਡਾ ਦੇ ਪਿੰਡ ਬੱਲੋ ਦਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮਾਰਿਆ ਗਿਆ।