ਯੂਕੇ ਦੀ ਸੰਸਦ ਵਿੱਚ ਸਿੱਖ ਐਮਪੀ ਤਨਮਨਜੀਤ ਢੇਸੀ ਨੇ ਫਿਰ ਕਿਸਾਨੀ ਮੁੱਦਾ ਚੁੱਕਿਆ ।

 

ਕਿਸਾਨ ਅੰਦੋਲਨ ,24 ਫ਼ਰਵਰੀ 2024

ਕੀ ਕਿਸਾਨਾ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰੇਗੀ ਸਰਕਾਰ ?

ਲੰਡਨ: ਭਾਰਤ ਵਿਚ ਇੱਕ ਵਾਰ ਫਿਰ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ ਗਿਆ। ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਸੰਸਦ ਵਿਚ ਚੁੱਕਿਆ ਤੇ ਕਿਹਾ ਕਿ ਸਿੱਖ ਭਾਈਚਾਰੇ ਨੇ ਮੈਨੂੰ ਪੱਤਰ ਲਿਖ ਕੇ ਭਾਰਤ ਵਿਚ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ।ਕੇਂਦਰ ਸਰਕਾਰ ਅਤੇ ਪ੍ਰਦਰਸ਼ਨਕਾਰੀ ਲੋਕਾਂ ਵਿਚਾਲੇ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ।

ਪੁਲਿਸ ਕਾਰਵਾਈ ਵਿਚ ਇਕ ਪ੍ਰਦਰਸ਼ਨਕਾਰੀ ਦੀ ਮੌਤ ਗੋਲੀ ਲੱਗਣ ਕਾਰਨ ਹੋਈ। ਟਵਿੱਟਰ ਨੇ ਮੰਨਿਆ ਕਿ ਭਾਰਤ ਵਿਚ ਕੁੱਝ ਪੋਸਟਾਂ ਅਤੇ ਖਾਤਿਆਂ ਨੂੰ ਹਟਾਉਣ ਲਈ ਕਿਹਾ ਗਿਆ ਸੀ। ਕੀ ਸਰਕਾਰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਚਾਹੁੰਦੀ ਹੈ? ਇਸ ਲਈ ਕੀ ਕਾਰਵਾਈ ਕੀਤੀ ਗਈ ਹੈ? ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੈਨੀ ਮੋਰਡੌਂਟ ਨੇ ਤਨਮਨਜੀਤ ਸਿੰਘ ਦੇ ਸਵਾਲ ਦਾ ਜਵਾਬ ਦਿੱਤਾ।

ਉਨ੍ਹਾਂ ਕਿਹਾ, ‘ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਸੁਰੱਖਿਆ ਵਿਚ ਪ੍ਰਦਰਸ਼ਨ ਕਰਨ ਦੇ ਅਧਿਕਾਰ ਦਾ ਸਮਰਥਨ ਕਰਦੀ ਹੈ। ਵਿਦੇਸ਼ ਵਿਭਾਗ ਨੇ ਉਨ੍ਹਾਂ ਦਾ ਬਿਆਨ ਸੁਣ ਲਿਆ ਹੈ। ਮੰਤਰੀ ਜਲਦ ਹੀ ਆਪਣੇ ਦਫ਼ਤਰ ਨੂੰ ਜਵਾਬ ਦੇਵੇਗੀ।

ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਧਰਨੇ ਦੌਰਾਨ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਿੱਲੀ ਵੱਲ ਵਧ ਰਹੇ ਹਨ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇੱਕ ਵਾਰ ਫਿਰ ਕਿਸਾਨ ਵਿਰੋਧ ਕਰਨਾ ਚਾਹੁੰਦੇ ਹਨ। ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਚੱਲ ਰਹੀ ਸੀ। ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ।