ਕਿਸਾਨ ਜੱਥੇਬੰਦੀਆ ਨੇ ਲਦਪਾਲਵਾਂ ਟੋਲ ਪਲਾਜ਼ਾ ਤੇ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਕੀਤਾ ਪ੍ਰਦਰਸ਼ਨ

ਪਠਾਨਕੋਟ 24 ਫ਼ਰਵਰੀ 2024

ਕਿਸਾਨ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ  ਲਈ ਰਵਾਨਾ ਹੋ ਗਏ ਸਨ ਪਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਹਰਿਆਣਾ ਸਰਹੱਦ ਤੇ ਰੋਕ ਦਿੱਤਾ ਸੀ। ਇਸ ਦੌਰਾਨ ਹਰਿਆਣਾ ਸਰਕਾਰ ਅਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ ਅਤੇ ਇਸ ਟਕਰਾਅ ਵਿੱਚ ਕਈ ਕਿਸਾਨ ਅਤੇ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ ਅਤੇ ਇਸ ਝਗੜੇ ਦੌਰਾਨ ਇੱਕ ਨੌਜਵਾਨ ਦੀ ਵੀ ਜਾਨ ਚਲੀ ਗਈ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਖ਼ਿਲਾਫ਼ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।  ਇਸੇ ਲੜੀ ਤਹਿਤ ਅੱਜ ਕਿਸਾਨ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅਤੇਲਦਪਲਵਾਂ ਟੋਲ ਪਲਾਜ਼ਾ ’ਤੇ ਇਕੱਠੇ ਹੋਏ ਅਤੇ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।