ਨਾਨਕ ਨਾਮ ਚੜ੍ਹਦੀ ਕਲਾ – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 25 ਫਰਵਰੀ 2024
ਨਿਊਜ਼ ਪੰਜਾਬ
ਨਾਨਕ ਨਾਮ ਚੜ੍ਹਦੀ ਕਲਾ – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ
Amrit wele da Mukhwaak,
Shri Harmandar sahib amritsar,
Ang-493,25-02-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
*ਗੂਜਰੀ ਮਹਲਾ ੪ ॥*
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥ {ਪੰਨਾ 493}
ਪਦ ਅਰਥ: ਲਾਵਹੁ = ਜੋੜੋ। ਹਉ = ਮੈਂ। ਅਨਦਿਨੁ = ਹਰ ਰੋਜ਼, ਹਰ ਵੇਲੇ। ਧਿਆਈ = ਮੈਂ ਸਿਮਰਦਾ ਰਹਾਂ। ਸਭਿ = ਸਾਰੇ। ਨਿਧਾਨ = ਖ਼ਜ਼ਾਨੇ। ਜਿਤੁ ਜਪੀਐ = ਜਿਸ ਦਾ ਨਾਮ ਜਪਿਆਂ। ਲਹਿ ਜਾਈ = ਲਹਿ ਜਾਂਦੀ ਹੈ।1।
ਮਨ = ਹੇ ਮਨ! ਸਖਾ = ਮਿੱਤਰ। ਭਾਈ = ਭਰਾ। ਗਾਵਾ = ਗਾਵਾਂ, ਮੈਂ ਗਾਂਦਾ ਹਾਂ। ਅੰਤਿ = ਆਖ਼ਰ ਵੇਲੇ।1। ਰਹਾਉ।
ਪ੍ਰਭੂ = ਮਾਲਕ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਲੋਚ = ਤਾਂਘ। ਮਨਿ = ਮਨ ਵਿਚ। ਮੈ ਤਨਿ = ਮੇਰੇ ਹਿਰਦੇ ਵਿਚ। ਸੇਤੀ = ਨਾਲ। ਪ੍ਰਭਿ = ਪ੍ਰਭੂ ਨੇ।2।
ਪੁੰਨਿ = {puNX} ਭਲੇ ਕਰਮ, ਚੰਗੀ ਕਿਸਮਤਿ। ਧ੍ਰਿਗੁ = ਫਿਟਕਾਰ-ਜੋਗ। ਬਿਰਥਾ = ਵਿਅਰਥ। ਰਸ ਕਸ = ਕਈ ਕਿਸਮ ਦੇ ਪਦਾਰਥ। ਮੁਖਿ = ਮੂੰਹ ਉੱਤੇ। ਥੁਕ ਪਾਈ = ਥੁਕਦੀ ਹੈ, ਫਿਟਕਾਰ ਪਾਂਦੀ ਹੈ।3।
ਤਿਨ = ਉਹਨਾਂ ਨੂੰ। ਦੇ = ਦੇਂਦਾ ਹੈ। ਕਉ = ਨੂੰ। ਗਲਿ = ਗਲ ਨਾਲ। ਲਾਈ = ਲਾਇ, ਲਾ ਕੇ।4।
ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ। ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ। ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ।1। ਰਹਾਉ।
ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ। ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ) , (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ।1।
ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ। ਹੇ ਭਾਈ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ। ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ।2।
ਹੇ ਭਾਈ! ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ। ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ।3।
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ। ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ ‘ਧੰਨ ਧੰਨ’ ਆਖਦਾ ਹੈ, ‘ਸਾਬਾਸ਼’ ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।4। 4।
गूजरी महला ४ ॥ होहु दइआल मेरा मनु लावहु हउ अनदिनु राम नामु नित धिआई ॥ सभि सुख सभि गुण सभि निधान हरि जितु जपिऐ दुख भुख सभ लहि जाई ॥१॥ मन मेरे मेरा राम नामु सखा हरि भाई ॥ गुरमति राम नामु जसु गावा अंति बेली दरगह लए छडाई ॥१॥ रहाउ ॥ तूं आपे दाता प्रभु अंतरजामी करि किरपा लोच मेरै मनि लाई ॥ मै मनि तनि लोच लगी हरि सेती प्रभि लोच पूरी सतिगुर सरणाई ॥२॥ माणस जनमु पुंनि करि पाइआ बिनु नावै ध्रिगु ध्रिगु बिरथा जाई ॥ नाम बिना रस कस दुखु खावै मुखु फीका थुक थूक मुखि पाई ॥३॥ जो जन हरि प्रभ हरि हरि सरणा तिन दरगह हरि हरि दे वडिआई ॥ धंनु धंनु साबासि कहै प्रभु जन कउ जन नानक मेलि लए गलि लाई ॥४॥४॥ {पन्ना 493}
पद्अर्थ: लावहु = लगाओ, जोड़ो। हउ = मैं। अनदिनु = हर रोज, हर वक्त। धिआई = मैं सिमरता रहूँ। सभि = सारे। निधान = खजाने। जितु जपीअै = जिस का नाम जपने से। लहि जाई = उतर जाती है।1।
मन = हे मन! सखा = मित्र। भाई = भ्राता। गावा = मैं गाता हूँ। अंति = आखिरी समय।1। रहाउ।
प्रभू = मालिक। अंतरजामी = दिल की जानने वाला। लोच = तमन्ना। मनि = मन में। मै तनि = मेरे हृदय में। सेती = साथ। प्रभि = प्रभू ने।2।
पुंनि = पुन्य, भले कर्म, अच्छी किस्मत। ध्रिगु = धिक्कार योग्य। बिरथा = व्यर्थ। रस कस = कई किसम के पदार्थ। मुखि = मुंह पर। थुक पाई = थूकती है, फिटकार डालती है।3।
तिन = उनको। दे = देता है। गलि = गले से। लाई = लगा के।4।
अर्थ: हे मेरे मन! परमात्मा का नाम मेरा मित्र है मेरा भाई है। मैं गुरू की शिक्षा की बरकति से परमात्मा के सिफत सालाह के गीत गाता हूँ। आखिरी वक्त पर परमात्मा का नाम ही मददगार बनता है, प्रभू की हजूरी में नाम ही सुर्खरू करवाता है।1। रहाउ।
हे प्रभू! मेरे पर दयावान होवो, मेरा मन (अपने चरणों में) जोड़े रखो, मैं हर समय सदा तेरा ही नाम सिमरता रहूँ। हे मेरे मन! सारे सुख सारे खजाने उस परमात्मा के ही पास हैं, जिसका नाम जपने से सारे दुख (दूर हो जाते हैं), (माया की) सारी भूख उतर जाती है।1।
हे हरी! तू खुद ही सब दातें देने वाला है, तू खुद ही (सबका) मालिक है, तू सबके दिल की जानने वाला है। तूने खुद ही मेहर करके मेरे मन में अपनी भक्ति की चाहत पैदा की हुई है। हे भाई! मेरे मन में मेरे हृदय में परमात्मा के साथ मिलाप की चाहत पैदा हुई पड़ी है। परमात्मा ने मुझे सतिगुरू की शरण में ला कर मेरी चाहत पूरी कर दी है।2।
हे भाई! मानस जनम बड़ी किस्मत से मिलता है, पर परमात्मा के नाम सिमरन के बिना (मानस जन्म) धिक्कार-योग्य हो जाता है, नाम के बिना व्यर्थ चला जाता है। मनुष्य प्रभू का नाम भुला के दुनिया के अनेकों किस्म के पदार्थ खाता रहता है, दुख ही सहेड़ता है, मुंह से फीके बोल बोलता रहता है, दुनिया इसे धिक्कारें ही डालती है।3।
हे भाई! जो मनुष्य परमात्मा की शरण पड़े रहते हैं, उनको परमात्मा अपनी हजूरी में आदर मान देता है। हे नानक! परमात्मा अपने सेवक को ‘धन्य धन्य’ कहता है, ‘शाबाश’ कहता है, अपने सेवक को अपने गले से लगा के अपने चरणों में जोड़ लेता है।4।4।
Goojaree, Fourth Mehl:
Be Merciful and attune my mind, so that I might meditate continually on the Lord’s Name, night and day.
The Lord is all peace, all virtue and all wealth; remembering Him, all misery and hunger depart. ||1||
O my mind, the Lord’s Name is my companion and brother.
Under Guru’s Instruction, I sing the Praises of the Lord’s Name; it shall be my help and support in the end, and it shall deliver me in the Court of the Lord. ||1||Pause||
You Yourself are the Giver, O God, Inner-knower, Searcher of hearts; by Your Grace, You have infused longing for You in my mind.
My mind and body long for the Lord; God has fulfilled my longing. I have entered the Sanctuary of the True Guru. ||2||
Human birth is obtained through good actions; without the Name, it is cursed, totally cursed, and it passes away in vain.
Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. ||3||
Those humble beings, who have entered the Sanctuary of the Lord God, Har, Har, are blessed with glory in the Court of the Lord, Har, Har.
Blessed, blessed and congratulations, says God to His humble servant. O servant Nanak, He embraces him, and blends him with Himself. ||4||4||
ਵਾਹਿਗੁਰੂ ਜੀ ਕਾ ਖਾਲਸਾ।।
ਵਾਹਿਗੁਰੂ ਜੀ ਕੀ ਫਤਿਹ ।।