ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਕਿਸੇ ਵੀ ਪਹਿਲੂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਦੀ ਤਾਇਨਾਤੀ

ਲੁਧਿਆਣਾ, 12 ਅਪ੍ਰੈਲ (ਨਿਊਜ਼ ਪੰਜਾਬ )-ਸੂਬੇ ਭਰ ਵਿੱਚ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਕਾਰਨ ਲਗਾਏ ਕਰਫਿਊ/ਲੌਕਡਾਊਨ ਦੇ ਚੱਲਦਿਆਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਚਾਈਲਡ ਹੈੱਲਪਲਾਈਨ ਸ਼ੁਰੂ ਕਰਨ ਦੇ ਨਾਲ-ਨਾਲ ਨੋਡਲ ਅਫ਼ਸਰ ਦੀ ਤਾਇਨਾਤੀ ਕੀਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਮੌਜੂਦਾ ਸਥਿਤੀ ਦੇ ਚੱਲਦਿਆਂ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਕਿਸੇ ਵੀ ਪਹਿਲੂ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ। ਇਸੇ ਕਰਕੇ ਹੀ ਆਮ ਬੱਚਿਆਂ ਅਤੇ ਸੰਭਾਲ ਵਾਲੇ ਬੱਚਿਆਂ ਦੀ ਸਹਾਇਤਾ ਲਈ ਵਿਸ਼ੇਸ਼ ਕਦਮ ਉਠਾਏ ਗਏ ਹਨ। ਬੱਚਿਆਂ ਉਤੇ ਕਿਸੇ ਵੀ ਤਰ•ਾਂ ਦੇ ਸੋਸ਼ਣ ਨੂੰ ਰੋਕਣ ਜਾਂ ਜਾਣਕਾਰੀ ਦੇਣ ਲਈ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ।
ਉਨ•ਾਂ ਦੱਸਿਆ ਕਿ ਇਸ ਲਈ ਜ਼ਿਲ•ਾ ਬਾਲ ਸੁਰੱਖਿਆ ਅਫ਼ਸਰ, ਲੁਧਿਆਣਾ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਜਾ ਸਕਦਾ ਹੈ, ਜਿਸ ਨਾਲ ਉਨ•ਾਂ ਦੇ ਨਿੱਜੀ ਨੰਬਰ 9988448434, 9779361038, 9888236970 ‘ਤੇ ਜਾਂ ਚਾਈਲਡ ਹੈੱਲਪਲਾਈਨ ਨੰਬਰ 1098 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਵੈੱਬਸਾਈਟ www.sswcd.punjab.gov.in ‘ਤੇ ਵੀ ਲਾਗਇੰਨ ਕੀਤਾ ਜਾ ਸਕਦਾ ਹੈ।