5 ਸਾਲ ਦੀ ਬੱਚੀ ਦੀ ਮੌਤ, ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਮੋਗਾ 25 ਫ਼ਰਵਰੀ 2024

ਮੋਗਾ ਦੇ ਪਿੰਡ ਮਾਸ਼ੀ ਵਿਖੇ 5 ਸਾਲਾ ਬੱਚੀ ਆਪਣੇ ਦਾਦੇ ਨਾਲ ਸਕੂਲ ਬੱਸ ਦੀ ਉਡੀਕ ਕਰ ਰਹੀ ਸੀ ਅਚਾਨਕ ਇੱਕ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸ਼ਨੀਵਾਰ ਨੂੰ 5 ਸਾਲਾ ਬੇਟੀ ਗੁਰਬਖਸ਼ ਕੌਰ ਆਪਣੇ ਦਾਦਾ ਬਲਵਿੰਦਰ ਸਿੰਘ ਦੇ ਨਾਲ ਪਿੰਡ ਮਾਸ਼ੀ ਵਿੱਚ ਸਕੂਲੀ ਬੱਸ ਦੀ ਉਡੀਕ ਕਰ ਰਹੀ ਸੀ। ਉਦੋਂ ਤੇਜ਼ ਰਫਤਾਰ ਨਾਲ ਆਏ ਅਣਪਛਾਤੇ ਵਾਹਨ ਚਾਲਕ ਨੇ ਲੜਕੀ ਨੂੰ ਟੱਕਰ ਮਾਰ ਦਿੱਤੀ।ਗੱਡੀ ਨਾਲ ਟਕਰਾਉਣ ਕਾਰਨ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ