ਮੁੱਖ ਖ਼ਬਰਾਂਪੰਜਾਬਮਨੋਰੰਜਨ

Moosewala Returns : ਮਾਰਚ ਮਹੀਨੇ ਵਿੱਚ ਮੂਸੇਵਾਲਾ ਦੇ ਘਰ ਆਉਣਗੀਆਂ ਖੁਸ਼ੀਆਂ, ਸਿਧੂ ਮੂਸੇਵਾਲਾ ਦੀ ਮਾਂ ਦੇਵੇਗੀ ਬੱਚੇ ਨੂੰ ਜਨਮ

ਮਾਨਸਾ 27 ਫ਼ਰਵਰੀ 2024

ਸਿੱਧੂ ਮੂਸੇਵਾਲਾ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਤੋ ਬਾਅਦ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਮਾਰਚ ਮਹੀਨੇ ‘ਚ ਖ਼ੁਸ਼ੀਆਂ ਖਿੜਨ ਜਾ ਰਹੀਆਂ ਹਨ ਕਿਉਂਕਿ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਬੱਚੇ ਨੂੰ ਜਨਮ ਦੇਣਗੇ | ਇਹੀ ਕਾਰਨ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਵੱਧ ਹੀ ਬਾਹਰ ਨਿਕਲਦੇ ਹਨ ਅਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਪ੍ਰਸੰਸਕਾਂ ਨੂੰ ਵੀ ਨਹੀਂ ਮਿਲ ਰਹੇ | ਦੱਸ ਦੇਈਏ ਕਿ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ  ਸਿੱਧੂ ਮੂਸੇਵਾਲਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਹੱਤਿਆ ਤੋਂ ਬਾਅਦ ਪਰਿਵਾਰ ਦੇ ਵਾਰਿਸ ਨੂੰ ਲੈ ਕੇ ਮੂਸੇਵਾਲਾ ਦੇ ਪ੍ਰਸੰਸਕਾਂ ‘ਚ ਨਿਰਾਸ਼ਤਾ ਪਾਈ ਜਾ ਰਹੀ ਸੀ | ਪਰਿਵਾਰ ਨੂੰ ਚਾਹੁਣ ਵਾਲੇ ਇਹੋ ਦੁਆਵਾਂ ਕਰਦੇ ਆ ਰਹੇ ਸਨ ਕਿ ਬਲਕੌਰ ਸਿੰਘ ਸਿੱਧੂ ਦੇ ਘਰ ਬੱਚਾ ਜਨਮ ਲਵੇ | ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਨਵਾਂ ਜੀਅ ਆ ਰਿਹਾ ਹੈ।