ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ: ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ; ਸਕੂਲ 1 ਮਾਰਚ ਤੋਂ ਸਵੇਰੇ 8:30 ਵਜੇ ਤੋਂ ਖੁੱਲ੍ਹਣਗੇ

Punjab news: 28 ਫ਼ਰਵਰੀ 2024

ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਵੇਗਾ। ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।