ਤਰਨਤਾਰਨਮੁੱਖ ਖ਼ਬਰਾਂਪੰਜਾਬ

ਤਰਨਤਾਰਨ ਦੀ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿੱਚ 8 ਲੱਖ ਦੀ ਲੁੱਟ

ਤਰਨਤਾਰਨ: 29 ਫ਼ਰਵਰੀ 2024

ਤਰਨਤਾਰਨ ਵਿਚ ਦਿਨ ਦਿਹਾੜੇ ਵੱਡੀ ਵਾਰਦਾਤ ਵਾਪਰੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚੋਂ ਦਿਨ-ਦਿਹਾੜੇ ਦੋ ਹਥਿਆਰਬੰਦ ਲੁਟੇਰਿਆਂ ਨੇ 8 ਲੱਖ ਰੁਪਏ ਦੀ ਲੁੱਟ ਕੀਤੀ ਹੈ। ਲੁਟੇਰੇ ਬੈਂਕ ਦੇ ਸੁਰੱਖਿਆ ਗਾਰਡ ਦੀ ਰਾਈਫਲ ਖੋਹ ਕੇ ਆਪਣੇ ਨਾਲ ਲੈ ਗਏ ਹਨ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ਤੇ ਪਹੁੰਚ ਗਏ। ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿਤੀ ਗਈ ਹੈ।