ਤਰਨਤਾਰਨਮੁੱਖ ਖ਼ਬਰਾਂਪੰਜਾਬ

‘ ਆਪ ‘ ਆਗੂ ਗੁਰਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਫਰਾਰ

ਪੰਜਾਬ:1 ਮਾਰਚ 2024

ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਗੋਇੰਦਵਾਲ ਸਾਹਿਬ ਰੋਡ ’ਤੇ ਰੇਲਵੇ ਫਾਟਕ ’ਤੇ ਵਾਪਰੀ। ‘ਆਪ’ ਆਗੂ ਦਾ ਨਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੱਸਿਆ ਜਾ ਰਿਹਾ ਹੈ

ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਤਰਨਤਾਰਨ ਤੋਂ ਸੁਲਤਾਨਪੁਰ ਲੋਧੀ ਅਦਾਲਤ ਵਿੱਚ ਕਿਸੇ ਕੇਸ ਵਿੱਚ ਪੇਸ਼ ਹੋਣ ਲਈ ਜਾ ਰਿਹਾ ਸੀ। ਸਥਾਨਕ ਮੀਡੀਆ ਮੁਤਾਬਕ ਗੋਪੀ ਖੰਡੂਰ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਕਰੀਬੀ ਸੀ।