165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ

ਪੰਜਾਬ:3 ਮਾਰਚ 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਹਨ। ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕ  ਕਾਰਜਸ਼ੀਲ ਹੋ ਗਏ ਹਨ।ਇਸ ਮੌਕੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਹਸਪਤਾਲਾਂ ਨੂੰ ਵੀ ਅਪਡੇਟ ਕਰ ਰਹੇ ਹਾਂ। ਹੁਣ ਹਸਪਤਾਲ ਤੋਂ ਹਰ ਦਵਾਈ ਮੁਫ਼ਤ ਮਿਲਦੀ ਹੈ।