ਭਾਜਪਾ ਦੇ ਕੁਲਜੀਤ ਸੰਧੂ ਚੰਡੀਗੜ ਡਿਪਟੀ ਮੇਅਰ ਦੀ ਚੋਣ ਜਿੱਤੇ

ਚੰਡੀਗੜ੍ਹ:4 ਮਾਰਚ 2024

ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਦੀ ਚੋਣ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਵੋਟਾਂ ਦੀ ਗਿਣਤੀ ਤੋਂ ਬਾਅਦ ਚੰਡੀਗੜ੍ਹ ਨਿਗਮ ਚੋਣਾਂ ਵਿੱਚ I.N.D.I.A ਗਠਜੋੜ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਦੇ ਸੰਧੂ ਨੂੰ 19 ਵੋਟਾਂ ਮਿਲੀਆਂ, ਜਦਕਿ ਆਪ-ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੱਬੀ ਨੂੰ 16 ਵੋਟਾਂ ਮਿਲੀਆਂ। ਇਸ ਨਾਲ ਭਾਜਪਾ ਦੇ ਕੁਲਜੀਤ ਸਿੰਘ ਸੰਧੂ ਚੰਡੀਗੜ ਨਿਗਮ ਦੇ ਨਵੇਂ ਸੀਨੀਅਰ ਡਿਪਟੀ ਮੇਅਰ ਬਣ ਗਏ ਹਨ।