ਗੈਰ ਸਰਕਾਰੀ ਸੰਸਥਾਵਾਂ ਦੀ ਸਹਾਇਤਾ ਨਾਲ ਲੰਗਰ ਤਿਆਰ ਕਰਨ ਵਾਲਿਆਂ ਨੂੰ ਪੀ. ਪੀ. ਈ. ਕਿੱਟਾਂ ਦਾਨ

ਲੁਧਿਆਣਾ, 13 ਅਪ੍ਰੈੱਲ (ਨਿਊਜ਼ ਪੰਜਾਬ)-ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨ ਸਦਕਾ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਵਿਖੇ ਲੰਗਰ ਤਿਆਰ ਕਰਨ ਵਾਲੀ ਸੰਗਤ ਲਈ 50 ਪੀ. ਪੀ. ਈ. ਕਿੱਟਾਂ ਮੁਹੱਈਆ ਕਰਵਾਈਆਂ ਗਈਆਂ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ. ਬਿੰਦਰਾ ਨੇ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਵੱਲੋਂ ਰੋਜ਼ਾਨਾ ਲੁਧਿਆਣਾ ਪੁਲਿਸ ਰਾਹੀਂ ਲੋੜਵੰਦ ਲੋਕਾਂ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਗੁਰਦੁਆਰਾ ਸਾਹਿਬ ਵਿੱਚ ਸੰਗਤ ਸ਼ਿਫਟਾਂ ਵਿੱਚ ਲੰਗਰ ਤਿਆਰ ਕਰਨ ਦੀ ਸੇਵਾ ਕਰਦੀ ਹੈ। ਇਸ ਸੰਗਤ ਨੂੰ ਕੋਵਿਡ 19 ਦੇ ਖ਼ਤਰੇ ਤੋਂ ਬਚਾਉਣ ਲਈ ਹੀ ਇਹ ਕਿੱਟਾਂ ਇਨ•ਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਉਨ•ਾਂ ਕਿਹਾ ਕਿ ਲੋੜ ਪੈਣ ‘ਤੇ ਹੋਰ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ•ਾਂ ਹੋਰਨਾਂ ਕਾਰਪੋਰੇਟ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਸ਼ਕਿਲ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸਾਸ਼ਨ ਦਾ ਸਹਿਯੋਗ ਦੇਣ ਲਈ ਅੱਗੇ ਆਉਣ। ਉਨ•ਾਂ ਕਿਹਾ ਕਿ ਜੇਕਰ ਕੋਈ ਵੀ ਅਦਾਰਾ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਦਾਨ ਦੇਣਾ ਚਾਹੁੰਦਾ ਹੈ ਤਾਂ ਉਹ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਨਾਲ ਸੰਪਰਕ ਕਰ ਸਕਦੇ ਹਨ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਸਿਹਤ ਵਿਭਾਗ ਲੁਧਿਆਣਾ ਨੂੰ ਹੋਰ ਪੀ. ਪੀ. ਈ. ਕਿੱਟਾਂ, ਐੱਨ 95 ਫੇਸ ਮਾਸਕ ਅਤੇ ਵੈਂਟੀਲੇਟਰਾਂ ਦੀ ਜ਼ਰੂਰਤ ਹੈ। ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਦਿੱਤਾ ਗਿਆ ਦਾਨ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਵਿੱਚ ਸਹਾਈ ਸਿੱਧ ਹੋਵੇਗਾ। ਇਸ ਮੌਕੇ ਉਨ•ਾਂ ਨਾਲ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ, ਸ੍ਰ. ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਹੋਰ ਹਾਜ਼ਰ ਸਨ।