ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆਂ ਕਤਲ, ਸੀ ਸੀ ਟੀ ਵੀ ਕੈਮਰਾ ਨਾਲ ਹੋਇਆ ਖੁਲਾਸਾ

ਤਰਨ ਤਾਰਨ; ਪੰਡੋਰੀ ,7 ਮਾਰਚ 2024

ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਗੁਰਸੇਵਕ  ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਪਿੰਡ ਪੰਡੋਰੀ ਗੋਲਾ ਵਿਖੇ ਕੁਝ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨਾਂ ਨੂੰ ਗੁਰਸੇਵਕ ਵੱਲੋਂ ਪਿਛਲੇ ਸਮੇਂ ਦੌਰਾਨ ਲੜਕੀਆਂ ਨੂੰ ਛੇੜਛਾੜ ਕਰਨ ਤੋਂ ਰੋਕੇ ਜਾਣ ‘ਤੇ, ਉਕਤ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਜਿਸ ਦਾ ਰਾਜ਼ੀਨਾਮਾ ਵੀ ਹੋ ਗਿਆ ਸੀ।

ਪਰ ਉਸੇ ਰੰਜਿਸ਼ ਨੂੰ ਲੈ ਕੇ ਉਕਤ ਨੋਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਗੁਰਸੇਵਕ ਦਾ ਕਤਲ ਕਰ ਦਿੱਤਾ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਗੋਇੰਦਵਾਲ ਸਾਹਿਬ ਰਵੀਸ਼ੇਰ ਸਿੰਘ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਤਿੰਨ ਨੌਜਵਾਨਾਂ, ਜਿੰਨ੍ਹਾਂ ਕੋਲ ਰਾਈਫਲਾਂ ਸਨ।ਉਨ੍ਹਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਡੀਐਸਪੀ ਨੇ ਮੌਕੇ ‘ਤੇ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।