ਪੰਜਾਬ ਵਿੱਚ 18 ਸਾਲ ਤੋਂ ਉਪਰ ਮਹਿਲਾਵਾਂ ਨੂੰ ਜਲਦ ਮਿਲਣਗੇ 1000 ਰੁਪਏ ਮਹੀਨਾ: ਹਰਪਾਲ ਸਿੰਘ ਚੀਮਾ
ਪੰਜਾਬ,7 ਮਾਰਚ 2024
ਔਰਤ ਨੂੰ 1000 ਰੁਪਏ ਮਹੀਨਾ ਦੇਣ ਵਾਲਾ ਵਾਅਦਾ ਛੇਤੀ ਹੀ ਪੂਰਾ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਾਅਦੇ ਮੁਤਾਬਕ ਪੰਜਾਬ ਸਰਕਾਰ ਛੇਤੀ ਹੀ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਵਾਲੀ ਗਰੰਟੀ ਪੂਰੀ ਕੀਤੀ ਜਾ ਰਹੀ ਹੈ। ਸਰਕਾਰ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਰਹੀ ਹੈ। ਇਸ ਸਬੰਧੀ ਖਾਕਾ ਤਿਆਰ ਕੀਤਾ ਜਾ ਰਿਹਾ ਹੈ।
ਔਰਤ ਨੂੰ 1000 ਰੁਪਏ ਮਹੀਨਾ ਦੇਣ ਵਾਲਾ ਵਾਅਦਾ ਛੇਤੀ ਹੀ ਪੂਰਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਹਾਲ ਹੀ ਵਿਚ ਦਿੱਲੀ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਜਿਸ ਪਿੱਛੋਂ ਪੰਜਾਬ ਵਿਚ ਵੀ ਇਸ ਵਾਅਦੇ ਨੂੰ ਪੂਰਾ ਕਰਨ ਬਾਰੇ ਚਰਚਾ ਛਿੜੀ ਹੋਈ ਹੈ।ਹੁਣ ਪੰਜਾਬ ਸਰਕਾਰ ਨੇ ਆਖਿਆ ਹੈ ਕਿ ਛੇਤੀ ਹੀ ਇਸ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।