ਬੱਚਾ ਨਾ ਹੋਣ ਕਾਰਨ, ਸਹੁਰੇ ਪਰਿਵਾਰ ਦੇ ਤੰਗ ਪ੍ਰੇਸ਼ਾਨ ਕਰਨ ਤੇ ਔਰਤ ਨੇ ਕੀਤੀ ਖੁਦਕੁਸ਼ੀ।
ਮੁਕਤਸਰ:7 ਮਾਰਚ 2024
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਔਰਤ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਵਿਆਹ ਦੇ 6 ਸਾਲ ਬਾਅਦ ਵੀ ਬੱਚਾ ਨਾ ਹੋਣ ਕਾਰਨ ਉਸ ਦੇ ਸਹੁਰੇ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ’ਤੇ ਥਾਣਾ ਚੱਕ ਸ਼ੇਰੇਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।ਔਰਤ ਦਾ ਪਤੀ ਰਾਜਬਿੰਦਰ ਸਿੰਘ ਉਰਫ਼ ਕਾਲੀ, ਸਹੁਰਾ ਗੁਰਮੀਤ ਸਿੰਘ, ਸੱਸ ਪਾਲ ਕੌਰ ਅਤੇ ਤਰਸੇਮ ਸਿੰਘ ਵਾਸੀ ਚੱਕ ਸ਼ੇਰੇਵਾਲਾ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਗੁਰਬਚਨ ਸਿੰਘ ਵਾਸੀ ਚੱਕ ਸ਼ੇਰੇਵਾਲਾ ਨੇ ਦੱਸਿਆ ਕਿ ਉਸ ਦੀ ਲੜਕੀ ਗਗਨਦੀਪ ਕੌਰ ਦਾ ਆਪਣੇ ਪਿੰਡ ਦੇ ਹੀ ਰਾਜਬਿੰਦਰ ਸਿੰਘ ਉਰਫ਼ ਕਾਲੀ ਨਾਲ ਪ੍ਰੇਮ ਵਿਆਹ ਹੋਇਆ ਸੀ, ਉਨ੍ਹਾਂ ਦੇ ਵਿਆਹ ਨੂੰ 6 ਸਾਲ ਹੋ ਚੁੱਕੇ ਸਨ। ਪਰ ਉਸ ਕੋਲ ਅਜੇ ਕੋਈ ਬੱਚਾ ਨਹੀਂ ਸੀ।
ਮੇਰੀ ਧੀ ਨੂੰ ਬੱਚਾ ਨਾ ਹੋਣ ਕਾਰਨ ਉਸ ਦੇ ਸਹੁਰੇ ਵਾਲੇ ਉਸ ਨੂੰ ਤਾਅਨੇ ਮਾਰਦੇ ਸਨ ਅਤੇ ਤੰਗ ਪ੍ਰੇਸ਼ਾਨ ਕਰਦੇ ਸਨ।ਉਸ ਦੀ ਕਈ ਵਾਰ ਲੜਕੀ ਦੀ ਕੁੱਟਮਾਰ ਵੀ ਕੀਤੀ ਗਈ ਅਤੇ ਬੀਤੇ ਦਿਨ ਚੱਕ ਸ਼ੇਰੇਵਾਲਾ ਤੋਂ ਆਪਣੀ ਜਾਨ ਬਚਾ ਕੇ ਆਪਣੀ ਭੈਣ ਸੀਮਾ ਕੌਰ ਕੋਲ ਮੁਕਤਸਰ ਆ ਗਈ ਅਤੇ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਮੇਰੀ ਲੜਕੀ ਨੇ ਰਾਜਸਥਾਨ ਫੀਡਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਗਗਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।