ਘਰੇਲੂ ਗੈਂਸ ਸਿਲੰਡਰ ਦੀਆਂ ਕੀਮਤਾਂ ‘ਚ 100 ਰੁਪਏ ਦੀ ਵੱਡੀ ਛੋਟ – ਸਰਕਾਰ ਦਾ ਵੱਡਾ ਫੈਸਲਾ
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਬੀਬੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਘਰੇਲੂ ਗੈਸ ਸਿਲੰਡਰ ‘ਤੇ 100 ਰੁਪਏ ਦੀ ਛੋਟ ਦਿੱਤੀ ਜਾਵੇਗੀ। ਪੀਐਮ ਮੋਦੀ ਨੇ ਟਵੀਟ ਕੀਤਾ, ‘ਅੱਜ ਮਹਿਲਾ ਦਿਵਸ ਦੇ ਮੌਕੇ ‘ਤੇ ਅਸੀਂ LPG ਸਿਲੰਡਰ ਦੀਆਂ ਕੀਮਤਾਂ ‘ਚ 100 ਰੁਪਏ ਦੀ ਛੋਟ ਦਾ ਵੱਡਾ ਫੈਸਲਾ ਲਿਆ ਹੈ। ਇਸ ਨਾਲ ਨਾ ਸਿਰਫ਼ ਨਾਰੀ ਸ਼ਕਤੀ ਦਾ ਜੀਵਨ ਸੁਖਾਲਾ ਹੋਵੇਗਾ ਸਗੋਂ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘਟੇਗਾ। ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਸਹਾਇਕ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ।