ਪੰਜਾਬ ਵਿੱਚ ਮੀਂਹ ਪੈਣ ਨਾਲ ਫਿਰ ਬਦਲੇਗਾ ਮੌਸਮ ; ਮੌਸਮ ਵਿਭਾਗ
ਪੰਜਾਬ,8 ਮਾਰਚ 2024
ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ‘ਚ ਇਕ ਵਾਰ ਫਿਰ ਮੌਸਮ ‘ਚ ਬਦਲਾਅ ਹੋਣ ਦੀ ਗੱਲ ਕਹੀ ਜਾ ਰਹੀ ਹੈ। ਅੱਜ ਤੋਂ ਅਗਲੇ 3 ਦਿਨਾਂ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਹਿਮਾਚਲ ਅਤੇ ਉਤਰਾਖੰਡ ‘ਚ ਵੀ ਬਰਫਬਾਰੀ ਹੋ ਸਕਦੀ ਹੈ।
ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 72 ਘੰਟਿਆਂ ਦੌਰਾਨ ਉੱਤਰੀ ਭਾਰਤ ਦੇ ਰਾਜਾਂ ਵਿੱਚ ਤੇਜ਼ ਹਨੇਰੀ ਦੇ ਨਾਲ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਜੰਮੂ-ਕਸ਼ਮੀਰ, , ਹਿਮਾਚਲ ਪ੍ਰਦੇਸ਼ ‘ਚ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ।