ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰ ਵਿੱਚ ਹੋਈ ਫਾਇਰਿੰਗ;2 ਗ੍ਰਿਫਤਾਰ

ਅੰਮ੍ਰਿਤਸਰ,8 ਮਾਰਚ 2024

ਬਾਬਾ ਬਕਾਲਾ ਵਿਖੇ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਤੇ ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਤਾਂ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਨੇ ਕਿਹਾ ਕਿ ਦੋ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ।

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਤਾਂ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵੀ ਗੋਲੀਆਂ ਚਲਾਈਆਂ।