Congress First List: ਲੋਕ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਪਹਿਲੀ ਸੂਚੀ ਜਾਰੀ – ਜਾਣੋ ਕੌਣ ਕਿਥੋਂ ਲੜ੍ਹੇਗਾ ਚੋਣ 

ਨਿਊਜ਼ ਪੰਜਾਬ ਬਿਊਰੋ 

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 39 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਰਾਹੁਲ ਗਾਂਧੀ ਤੋਂ ਲੈ ਕੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹੋਰ ਆਗੂਆਂ ਦੇ ਨਾਮ ਸ਼ਾਮਲ ਹਨ । ਰਾਹੁਲ ਗਾਂਧੀ ਨੂੰ ਇਕ ਵਾਰ ਫਿਰ ਵਾਇਨਾਡ ਤੋਂ ਉਮੀਦਵਾਰ ਬਣਾਇਆ ਗਿਆ ਹੈ, ਬਘੇਲ ਰਾਜਨੰਦਗਾਓਂ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਾਂਗਰਸ ਵੱਲੋਂ ਕੀਤੇ ਵਾਅਦਿਆਂ ਬਾਰੇ ਜਾਣਕਾਰੀ ਵੀ ਦਿੱਤੀ,ਪਾਰਟੀ ਦੇ 39 ਵੱਡੇ ਨਾਵਾਂ ਵਿੱਚੋਂ 15 ਉਮੀਦਵਾਰ ਜਨਰਲ ਵਰਗ ਦੇ ਹਨ। ਇਸ ਦੇ ਨਾਲ ਹੀ SC, ST, OBC ਅਤੇ ਘੱਟ ਗਿਣਤੀ ਵਰਗਾਂ ਦੇ 24 ਨੇਤਾਵਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਕਾਂਗਰਸ ਵੱਲੋਂ x ਤੇ ਜਾਰੀ ਕੀਤੀ ਗਈ ਸੂਚਨਾ