ਅੱਜ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ , ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ

ਕਿਸਾਨ ਅਦੋਲਨ: 10 ਮਾਰਚ 2024

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ ਸ਼ੁਰੂ ਹੋਏ ਅੰਦੋਲਨ ਦੇ ਹਿੱਸੇ ਵਜੋਂ ਅਸੀਂ ਅੱਜ ਦੇਸ਼ ਭਰ ‘ਚ ‘ਰੇਲ ਰੋਕੋ’ ਦਾ ਸੱਦਾ ਦਿੱਤਾ ਹੈ। ਅਸੀਂ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ। ਅੱਜ ਦੇ ‘ਰੇਲ ਰੋਕੋ’ ‘ਚ ਦੇਸ਼ ਭਰ ‘ਚ ਵੱਡੀ ਗਿਣਤੀ ‘ਚ ਸਾਡਾ ਸਾਥ ਦੇਣ। ਅਸੀਂ ਉਨ੍ਹਾਂ ਲੋਕਾਂ ਨੂੰ ਵੀ ਬੇਨਤੀ ਕਰਦੇ ਹਾਂ, ਜੋ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਯਾਤਰਾ ਕਰਨਾ ਚਾਹੁੰਦੇ ਹਨ, ਉਹ ਅੱਜ ਚਾਰ ਘੰਟੇ ਤੱਕ ਅਜਿਹਾ ਨਾ ਕਰਨ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।