ਪੰਜਾਬ ਵਿੱਚ 12 ਮਾਰਚ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ।


ਪੰਜਾਬ ਨਿਊਜ਼ 11 ਮਾਰਚ 2024

ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਪੰਜਾਬ ਦੇ ਸਮੂਹ ਡਿਪੂਆਂ ‘ਤੇ ਗੇਟ ਰੈਲੀਆਂ ਕੀਤੀਆਂ ਗਈਆਂ।ਮੈਨੇਜਮੈਂਟ ਵੱਲੋਂ ਮੰਗਾਂ ਨੂੰ ਮੰਨ ਕੇ ਵੀ ਲਾਗੂ ਕਰਨ ‘ਚ ਦਿੱਕਤਾਂ ਪੈਦਾ ਕੀਤੀਆਂ ਜਾਂਦੀਆਂ ਹਨ। ਪਿਛਲੇ ਸਮੇਂ 9 ਫਰਵਰੀ ਦੀ ਮੀਟਿੰਗ ਸਰਕਾਰ ਤੇ ਮੈਨੇਜਮੈਂਟ ਦੇ ਨਾਲ ਹੋਈ ਸੀ ਜਿਸ ਵਿਚ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਸਨ ਪਰੰਤੂ ਮੈਨੇਜਮੈਂਟ ਜਾਣਬੁੱਝ ਕੇ ਉਸ ਵਿਚ ਅੜਚਨਾਂ ਪੈਦਾ ਕਰ ਰਹੀ ਹੈ। ਜਥੇਬੰਦੀ ਨੂੰ ਸਰਕਾਰ ਖਿਲਾਫ਼ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਕਰ ਰਹੀ ਹੈ। ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਹਨ।

ਸਰਕਾਰ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੀ ਗੱਲ ਕਰ ਰਹੀ ਹੈ ਪਰ ਮੈਨੇਜਮੈਂਟ ਆਪਣਾ ਪੱਲਾ ਝੜਦੇ ਹੋਏ ਮੁਲਾਜ਼ਮਾਂ ਨੂੰ ਛੁੱਟੀਆਂ ਤੇ ਰੈਸਟਾਂ ਲੈਣ ਲਈ ਵੀ ਠੇਕੇਦਾਰ ਕੋਲ ਜਾਣ ਲਈ ਕਹਿ ਰਹੀ ਹੈ। ਕਰੋੜਾਂ ਰੁਪਏ ਇੱਕਠੇ ਕਰ ਕੇ ਜਿਹੜੇ ਕੱਚੇ ਮੁਲਾਜ਼ਮ ਵਿਭਾਗ ਨੂੰ ਚਲਾ ਰਹੇ ਹਨ, ਸਰਕਾਰ ਤੇ ਮਨੇਜਮੈਂਟ ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ।ਪੰਜਾਬ ਦੇ ਨੋਜਵਾਨਾਂ ਦਾ ਸ਼ੋਸਣ ਲਗਾਤਾਰ ਹੋ ਰਿਹਾ ਹੈ ਪਿਛਲੇ ਸਮੇਂ ਦੀ ਲਗਭਗ ਇੱਕ ਸਾਲ ਦੀ ਤਨਖਾਹ ਦਾ 5% ਏਰੀਅਲ ਵੀ ਪੈਡਿੰਗ ਹੈ ਵਿਭਾਗ ਅਤੇ ਮਨੇਜਮੈਂਟ ਦਾ ਉਸ ਵੱਲ ਕੋਈ ਵੀ ਧਿਆਨ ਨਹੀਂ ਹੈ ਇੱਕ ਤਾਂ ਮੁਲਾਜ਼ਮਾਂ ਦੀਆਂ ਪਹਿਲਾਂ ਹੀ ਤਨਖਾਹ ਬਹੁਤ ਘੱਟ ਹਨ ਦੁਸਰੇ ਪਾਸੇ ਬਣਦੇ ਬਕਾਏ ਵੀ ਨਹੀਂ ਦਿੱਤੇ ਜਾਂ ਰਹੇ ਜਦੋ ਕਿ ਮੁਲਾਜ਼ਮਾਂ ਬੱਸ ਦੀ ਘਾਟ ਹੋਣ ਦੇ ਬਾਵਜੂਦ ਵੀ ਪੰਜਾਬ ਦੀ ਪਬਲਿਕ ਦੀ ਖੱਜਲ ਖੁਆਰੀ ਨੂੰ ਮੁੱਖ ਰੱਖਦੇ ਹੋਏ ਸਰਕਾਰ ਤੇ ਵਿਭਾਗ ਦਾ ਪੂਰਾ ਸਾਥ ਦੇ ਰਹੇ ਹਨ। ਜੇਕਰ ਸਰਕਾਰ ਤੇ ਮੈਨੇਜਮੈਂਟ ਨੇ ਮੰਗਾ ਦਾ ਹੱਲ ਜਲਦੀ ਨਾ ਕੀਤਾ‌ ਅਤੇ ਮਨੇਜਮੈਂਟ ਵੱਲੋਂ ਤੋੜ ਮਰੋੜ ਕੇ ਪੇਸ਼ ਕੀਤੀ ਗਈ ਮੰਗ ਨੂੰ ਸਹੀ ਨਾ ਕੀਤਾ ਗਿਆ ਤਾਂ ਆਉਣ ਵਾਲੀ 12 ਮਾਰਚ ਨੂੰ ਦੁਪਹਿਰ ਤੋਂ ਸਰਕਾਰੀ ਬੱਸਾਂ ਦੀ ਸਰਵਿਸ ਬੰਦ ਕੀਤੀ ਜਾਵੇਗੀ। ਚੱਕਾ ਜਾਮ ਕੀਤਾ ਜਾਵੇਗਾ ਤੇ 13 ਮਾਰਚ ਨੂੰ ਮੁਹਾਲੀ ਤੋਂ ਵਿਧਾਨ ਸਭਾ ਚੰਡੀਗੜ੍ਹ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ ਤੇ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਸਰਕਾਰ ਅਤੇ ਟਰਾਸਪੋਰਟ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।