ਹਰਿਆਣਾ ‘ ਚ ਸਿਆਸੀ ਭੂਚਾਲ ਭਾਜਪਾ – ਜੇਜੇਪੀ ਦਾ ਗਠਜੋੜ ਟੁੱਟਿਆ ,ਮੁੱਖ ਮੰਤਰੀ ਦੇ ਨਾਲ ਸੀ ਐਮ ਖੱਟਰ ਨੇ ਦਿੱਤਾ ਅਸਤੀਫਾ
ਹਰਿਆਣਾ:12 ਮਾਰਚ 2024
ਹਰਿਆਣਾ ਵਿੱਚ ਸਿਆਸੀ ਭੂਚਾਲ ਆ ਗਿਆ ਹੈ। ਭਾਜਪਾ ਨੇ ਜਨਨਾਇਕ ਜਨਤਾ ਪਾਰਟੀ ਨੂੰ ਮੰਤਰੀ ਮੰਡਲ ਤੋਂ ਵੱਖ ਕਰਨ ਦੀ ਰਣਨੀਤੀ ਬਣਾ ਲਈ ਹੈ। ਭਾਜਪਾ-ਜੇਜੇਪੀ ਗਠਜੋੜ ਲਗਭਗ ਟੁੱਟ ਚੁੱਕਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਪੂਰੇ ਮੰਤਰੀ ਮੰਡਲ ਨੇ ਅਸਤੀਫਾ ਦੇ ਦਿੱਤਾ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ ਯਾਨੀ ਜੇਜੇਪੀ ਦਾ ਗਠਜੋੜ ਟੁੱਟ ਗਿਆ ਹੈ। ਇਸਦਾ ਸਿਰਫ਼ ਐਲਾਨ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਹਰਿਆਣਾ ‘ਚ 1 ਤੋਂ 2 ਲੋਕ ਸਭਾ ਸੀਟਾਂ ਦੀ ਮੰਗ ਕਰ ਰਹੀ ਸੀ, ਜਦਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਸੂਬਾਈ ਸੰਗਠਨ ਸਾਰੀਆਂ 10 ਸੀਟਾਂ ‘ਤੇ ਖੁਦ ਚੋਣ ਲੜਨ ਦੇ ਹੱਕ ‘ਚ ਹਨ। ਇਹ ਟੁੱਟਣ ਦਾ ਕਾਰਨ ਦਸਿਆ ਜਾ ਰਿਹਾ ਹੈ।
ਜੇਜੇਪੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੀਐਮ ਮਨੋਹਰ ਲਾਲ ਖੱਟਰ ਨੇ ਸੋਮਵਾਰ ਰਾਤ ਨੂੰ ਅਤੇ ਮੰਗਲਵਾਰ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਐਮਰਜੈਂਸੀ ਮੀਟਿੰਗ ਬੁਲਾਈ। ਇਸ ਵਿੱਚ ਸਰਕਾਰ ਦਾ ਸਮਰਥਨ ਕਰਨ ਵਾਲੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਆਜ਼ਾਦ ਵਿਧਾਇਕਾਂ ਨੇ ਹਿੱਸਾ ਲਿਆ।
ਓਥੇ ਹੀ, ਖ਼ਬਰ ਹੈ ਕਿ, ਰਾਜ ਭਵਨ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੀ ਕੈਬਨਿਟ ਸਮੇਤ ਸਮੂਹਿਕ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਹੋਵੇਗਾ। ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣਾ ਅਸਤੀਫਾ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਸੌਂਪ ਦਿੱਤਾ ਹੈ।