ਸਰਕਾਰ ਨੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧਤਾ ਦੁਹਰਾਈ
ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਆੜ•ਤੀਆਂ ਦੀ ਸਹੂਲਤ ਲਈ ਸਾਰੇ ਜ਼ਿਲਿ•ਆਂ ਵਾਸਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਤ-ਲਾਲ ਸਿੰਘ
ਖਰੀਦ ਕਾਰਜਾਂ ਦੀ ਜਾਣਕਾਰੀ ਲੈਣ ਅਤੇ ਕਰਫਿਊ ਬੰਦਸ਼ਾਂ ਕਾਰਨ ਈ-ਪਾਸ ਦੀ ਸੁਵਿਧਾ ਵਾਸਤੇ ਕਿਸਾਨਾਂ ਨੂੰ ‘epmb ਮੋਬਾਈਲ ਐਪ’ ਡਾਊਨਲੋਡ ਕਰਨ ਲਈ ਆਖਿਆ
ਚੰਡੀਗੜ•, 13 ਅਪ੍ਰੈਲ ( ਨਿਊਜ਼ ਪੰਜਾਬ )
ਸੂਬੇ ਵਿੱਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਾੜ•ੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ•ਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿ•ਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ•ਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।
ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ•ਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।
ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ‘epmb ਮੋਬਾਈਲ ਐਪ’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨ•ਾਂ ਕਿਹਾ ਕਿ ਇਹ ਐਪ ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ ਜਿਸ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।
ਖਰੀਦ ਲਈ ਪ੍ਰਕ੍ਰਿਆ ਦਾ ਜ਼ਿਕਰ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ•ਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ‘ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਹਾਂ ਉਹ ਆਪੋ-ਆਪਣੇ ਜ਼ਿਲ•ੇ ਦੇ ਕੰਟਰੋਲ ਰੂਮ ‘ਤੇ ਰਾਬਤਾ ਕਾਇਮ ਕਰ ਸਕਦੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਉਦੇਸ਼ ਲਈ ਮੰਡੀ ਬੋਰਡ ਨੇ ਇਕ ਈ-ਮੇਲ wheat.proc੨੦੨੦.ctrl0punjab.
ਕੰਟਰੋਲ ਰੂਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ‘ਤੇ ਸਾਰੇ ਜ਼ਿਲਿ•ਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਜ਼ਿਲ•ੇ ਦੇ ਕਿਸਾਨ ਅਤੇ ਆੜ•ਤੀਏ 0172-5101647 ‘ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰ•ਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ• ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ‘ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) ‘ਤੇ ਰਾਬਤਾ ਕਾਇਮ ਕਰ ਸਕਦੇ ਹਨ।
ਇਸੇ ਤਰ•ਾਂ ਮੋਗਾ ਦੇ ਕਿਸਾਨ ਅਤੇ ਆੜ•ਤੀਏ ਕੰਟਰੋਲ ਰੂਮ ਨਾਲ 0172-5101700 ‘ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰ•ਾਂ ਐਸ.ਬੀ.ਐਸ. ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ‘ਤੇ ਰਾਬਤਾ ਕਰ ਸਕਦੇ ਹਨ।