ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਬਣੇ – ਪੰਜ ਮੰਤਰੀਆਂ ਨੇ ਵੀ ਸਹੁੰ ਚੁੱਕੀ
ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ । ਮੰਗਲਵਾਰ ਸ਼ਾਮ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਵੀ ਮੌਜੂਦ ਸਨ। ਇਸ ਦੇ ਨਾਲ ਹੀ ਪੰਜ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਮੰਤਰੀ ਮੰਡਲ ਵਿੱਚ ਕਿਸੇ ਵੀ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।
ਮੁੱਖ ਮੰਤਰੀ ਨਵੇਂ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕਰਦੇ ਹੋਏ
ਸਹੁੰ ਚੁੱਕਣ ਅਤੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੈਬਨਿਟ ਮੀਟਿੰਗ ਬੁਲਾਈ। ਮੰਤਰੀ ਮੰਡਲ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਵਿਧਾਨ ਸਭਾ ਵਿੱਚ ਬਹੁਮਤ ਸਾਬਤ ਕਰੇਗੀ।
ਇਨ੍ਹਾਂ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ
ਕੰਵਰਪਾਲ ਗੁਰਜਰ ਭਾਜਪਾ, ਬਨਵਾਰੀ ਲਾਲ ਭਾਜਪਾ, ਮੂਲਚੰਦ ਸ਼ਰਮਾ ਭਾਜਪਾ, ਜੇ.ਪੀ.ਦਲਾਲ ਭਾਜਪਾ, ਰਣਜੀਤ ਸਿੰਘ ਚੌਟਾਲਾ ਆਜ਼ਾਦ।
ਅਨਿਲ ਵਿਜ ਨਾਰਾਜ਼
ਮਨੋਹਰ ਲਾਲ ਮੰਤਰੀ ਮੰਡਲ ਵਿੱਚ ਸਭ ਤੋਂ ਸਰਗਰਮ ਮੰਤਰੀ ਰਹੇ ਅਨਿਲ ਵਿਜ ਨਾਰਾਜ਼ ਹਨ। ਉਹ ਮੰਗਲਵਾਰ ਨੂੰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਅਨਿਲ ਵਿਜ ਕੋਲ ਮਨੋਹਰ ਸਰਕਾਰ ‘ਚ ਗ੍ਰਹਿ ਅਤੇ ਸਿਹਤ ਮੰਤਰਾਲੇ ਸਮੇਤ ਕਈ ਵਿਭਾਗਾਂ ਦੀ ਜ਼ਿੰਮੇਵਾਰੀ ਸੀ।