ਡਿਬਰੂਗੜ ਜੇਲ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਨਾਜ਼ੁਕ।
ਪੰਜਾਬ ਨਿਊਜ਼ -14 ਮਾਰਚ 2024
ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਸਾਬਕਾ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਖੁਲਾਸਾ ਕੀਤਾ ਗਿਆ ਹੈ ਕਿ ਡਿਬਰੂਗੜ ਜੇਲ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ ਨਾਜ਼ੁਕ ਹੈ ਉਨ੍ਹਾਂ ਦੀ ਕਿਸੇ ਸਮੇਂ ਵੀ ਉਨ੍ਹਾਂ ਦੀ ਮੌਤ ਹੋ ਸਕਦੀ ਹੈ। ਐਡਵੋਕੇਟ ਖ਼ਾਲਸਾ ਨੇ ਦੱਸਿਆ ਕਿ ਕੱਲ੍ਹ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬੀ ਕਿਰਨਦੀਪ ਕੌਰ ਵਲੋਂ ਜੇਲ੍ਹ ਵਿਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ। ਮੁਲਾਕਾਤ ਉਪਰੰਤ ਉਨ੍ਹਾਂ ਫੋਨ ਉੱਪਰ ਮੈਨੂੰ ਦੱਸਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ। ਐਡਵੋਕੇਟ ਖਾਲਸਾ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਪੰਜਾਬ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 27 ਦਿਨਾਂ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਸਿਰਫ਼ ਪਾਣੀ ਹੀ ਪੀਤਾ ਜਾ ਰਿਹਾ ਹੈ। ਇਸ ਲਈ ਜੇਕਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਦੀ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਮੇਵਾਰੀ ਹੋਵੇਗੀ।