ਚੰਡੀਗੜ੍ਹ, 14 ਮਾਰਚ, 2024:
‘ਆਮ ਆਦਮੀ ਪਾਰਟੀ’ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਸੀਟਾਂ ਵਿੱਚੋਂ 8 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਸੂਚੀ ਵਿੱਚ ਜਲੰਧਰ ਤੋਂ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਨਾਂਅ ਵੀ ਸ਼ਾਮਿਲ ਹੈ। ਉਹ ਇੱਕ ਵਾਰ ਫ਼ਿਰ ਪਾਰਟੀ ਟਿਕਟ ’ਤੇ ਚੋਣ ਮੈਦਾਨ ਵਿੱਚ ਹੋਣਗੇ।
