ਸਵੇਰੇ ਉਠਦਿਆਂ ਨਾਲ ਪੈਟਰੋਲ-ਡੀਜ਼ਲ ਮਿਲੇਗਾ ਦੋ ਰੁਪਏ ਸਸਤਾ – ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੈਂਸਲਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਇੱਕ ਹੋਰ ਵੱਡਾ ਫੈਂਸਲਾ ਲਿਆ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ ਭਲਕੇ 15 ਮਾਰਚ ਨੂੰ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਰਾਸ਼ਟਰੀ ਰਾਜਧਾਨੀ ‘ਚ ਪੈਟਰੋਲ ਦੀ ਕੀਮਤ ਹੁਣ 94.72 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ, ਜੋ ਇਸ ਸਮੇਂ 96.72 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਮਿਲੇਗਾ, ਜੋ ਇਸ ਸਮੇਂ 89.62 ਰੁਪਏ ਪ੍ਰਤੀ ਲੀਟਰ ਹੈ।