12ਵੀਂ ਦੀ ਵਿਦਿਆਰਥਣ ਨੇ ਡਿਪ੍ਰਰੈਸ਼ਨ ‘ਚ ਲਿਆ ਫਾਹਾ
ਜਲੰਧਰ 15 ਮਾਰਚ 2024
ਜਲੰਧਰ ਕੈਂਟ ਵਿੱਚ ਪੈਂਦੇ ਪਿੰਡ ਈਸਰਪੁਰ ‘ਚ 16 ਸਾਲਾ 12ਵੀਂ ਦੀ ਵਿਦਿਆਰਥਣ ਨੇ ਸ਼ੱਕੀ ਹਾਲਾਤ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ। ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜੈਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਟੀਮ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਈਸਪੁਰ ‘ਚ 12ਵੀਂ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ, ਜਿਸ ਤੋਂ ਬਾਅਦ ਉਹ ਪੁਲਿਸ ਟੀਮ ਸਮੇਤ ਮੌਕੇ ‘ਤੇ ਪੁੱਜੇ, ਜਿੱਥੇ ਲੜਕੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ, ਜਿਸ ਨੂੰ ਉਨ੍ਹਾਂ ਦੀ ਟੀਮ ਨੇ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਵਿਦਿਆਰਥਣ 12ਵੀਂ ਦੀ ਪ੍ਰੀਖਿਆ ਦੇ ਰਹੀ ਸੀ ਤੇ ਉਹ ਪੜ੍ਹਾਈ ਨੂੰ ਲੈ ਕੇ ਚਿੰਤਤ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਡਿਪ੍ਰਰੈਸ਼ਨ ਤੋਂ ਪੀੜਤ ਸੀ, ਜਿਸ ਬਾਰੇ ਉਸ ਨੇ ਕਿਸੇ ਨੂੰ ਨਹੀਂ ਦੱਸਿਆ ਤੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।