ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੱਲ੍ਹ ਬਾਅਦ ਦੁਪਹਿਰ 3 ਵਜੇ ਹੋਵੇਗਾ 

ਦੇਸ਼ ਵਿੱਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੱਲ੍ਹ ਯਾਨੀ ਸ਼ਨੀਵਾਰ ਨੂੰ ਹੋ ਜਾਵੇਗਾ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਵੀ ਕੀਤਾ ਜਾਵੇਗਾ। ਚੋਣ ਕਮਿਸ਼ਨ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਭਲਕੇ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਐਲਾਨ ਕਰੇਗਾ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਪੂਰੀ ਕਰਨੀ ਹੋਵੇਗੀ।