ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਏ 2 ਸਾਲ, ਸ਼ੁਕਰਾਨੇ ਲਈ ਗੁਰੂ ਘਰ ਆਏ CM

ਪੰਜਾਬ ਨਿਊਜ਼ ,16 ਮਾਰਚ 2024

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 2ਸਾਲ ਪੂਰੇ ਹੋ ਗਏ।ਅੱਜ ਦੇ ਦਿਨ 16 ਮਾਰਚ 2022 ਨੂੰ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਵਜੋਂ ਭਗਵੰਤ ਸਿੰਘ ਮਾਨ ਨੇ ਸਹੁੰ ਚੁੱਕੀ ਸੀ। 2 ਸਾਲ ਦਾ ਕਾਰਜਕਾਲ ਪੂਰਾ ਹੋਣ ਮੌਕੇ ਸ਼ੁਕਰਾਨਾ ਕਰਨ ਮੁੱਖ ਮੰਤਰੀ ਗੁਰੂਘਰ ਪਹੁੰਚ ਰਹੇ ਹਨ। ਜਿੱਥੇ ਉਹਨਾਂ ਦਾ ਉਹਨਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਮੌਜੂਦ ਰਹਿਣਗੇ।ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ਤੇ ਜਿੱਤ ਪ੍ਰਾਪਤ ਹੋਈ।ਇਹ ਪਹਿਲੀ ਵਾਰ ਸੀ ਜਦੋਂ ਵਿਧਾਇਕ ਬਣ ਕੇ ਭਗਵੰਤ ਮਾਨ ਵਿਧਾਨ ਸਭਾ ਪਹੁੰਚੇ ਸਨ। ਕਿਉਂਕਿ ਇਸ ਤੋਂ ਪਹਿਲਾਂ ਉਹ 2 ਸਾਲ ਸੰਗਰੂਰ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਸਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਆਪਣੇ ਕਈ ਚੋਣ ਵਾਅਦਿਆਂ ਨੂੰ ਅਸਲੀਜ਼ਾਮਾ ਪਹਿਨਾਇਆ ਹੈ। ਜਿਨ੍ਹਾਂ ਵਿੱਚੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ, ਆਮ ਆਦਮੀ ਕਲੀਨਕ, ਮੁਫ਼ਤ ਬਿਜਲੀ ਅਤੇ ਘਰ ਘਰ ਰਾਸ਼ਨ ਪਹੁੰਚਾਉਣਾ ਸ਼ਾਮਿਲ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਕਈ ਵਾਰ ਪੰਜਾਬ ਦੇ ਉਦਯੋਗਪਤੀਆਂ ਨਾਲ ਵੀ ਬੈਠਕਾਂ ਕਰ ਚੁੱਕੇ ਹਨ ਤਾਂ ਜੋ ਉਦਯੋਗ ਨੂੰ ਹੁਲਾਰਾ ਦਿੱਤਾ ਜਾ ਸਕੇ।ਮੁੱਖ ਮੰਤਰੀ ਦਾ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਹੈ। ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਖੇਡ ਨਰਸਰੀਆਂ ਵੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।