ਪੰਜਾਬ ਅਤੇ ਚੰਡੀਗੜ੍ਹ ਵਿੱਚ 1 ਜੂਨ ਨੂੰ ਵੋਟਿੰਗ, 4 ਨੂੰ ਨਤੀਜੇ

ਪੰਜਾਬ ਨਿਊਜ਼: 16 ਮਾਰਚ 2024

ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ‘ਚ ਕਰਵਾਈਆਂ ਜਾਣਗੀਆਂ, ਜਦਕਿ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੀਂ ਲੋਕ ਸਭਾ ਦਾ ਗਠਨ ਹੋਣਾ ਹੈ।

ਦੱਸ ਦੇਈਏ ਕਿ ਚੋਣਾਂ ਦੇ ਆਖਰੀ ਗੇੜ ‘ਚ 1 ਜੂਨ 2024 ਨੂੰ ਪੰਜਾਬ , ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੋਟਾਂ ਪੈਣਗੀਆਂ। ਇਸ ਤੋਂ 3 ਦਿਨ ਬਾਅਦ ਯਾਨੀ ਕੀ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।