MOOSEWALA RETURNS ; ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦੀ ਮਾਤਾ ਦੇ ਕੁੱਖੋ ਮੁੰਡੇ ਦਾ ਜਨਮ

ਚੰਡੀਗੜ੍ਹ:17 ਮਾਰਚ 2024

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸਾਂਝੀ ਕੀਤੀ ਹੈ। ਜੱਚਾ ਤੇ ਬੱਚਾ ਤੰਦਰੁਸਤ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਛੋਟੇ ਬੇਟੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ‘ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੇ ਆਸ਼ੀਰਵਾਦ ਨਾਲ, ਅਨੰਤ ਪ੍ਰਮਾਤਮਾ ਨੇ ਸ਼ੁਭ ਦੇ ਛੋਟੇ ਭਰਾ ਨੂੰ ਸਾਡੀ ਗੋਦ ਵਿੱਚ ਰੱਖਿਆ ਹੈ। ਪ੍ਰਮਾਤਮਾ ਦੀ ਮੇਹਰ ਨਾਲ ਪਰਿਵਾਰ ਤੰਦਰੁਸਤ ਹੈ ਅਤੇ ਮੈਂ ਸਮੂਹ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਧੰਨਵਾਦੀ ਹਾਂ।

ਤੁਹਾਨੂੰ ਦੱਸ ਦੇਈਏ ਕਿ ਸਾਲ 2022 ‘ਚ ਮਸ਼ਹੂਰ ਪੰਜਾਬੀ ਗੇਅਬ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਜਿਹੇ ‘ਚ ਉਸ ਦੇ ਮਾਤਾ-ਪਿਤਾ ਨੇ ਪਰਿਵਾਰ ਦੇ ਵਾਰਸ ਦੀ ਖ਼ਾਤਰ ਆਈਵੀਐੱਫ ਤਕਨੀਕ ਰਾਹੀਂ ਗਰਭ ਧਾਰਨ ਕਰਨ ਦਾ ਫ਼ੈਸਲਾ ਕੀਤਾ ਸੀ। ਜਿਵੇਂ ਹੀ ਸਿੱਧੂ ਦੇ ਭਰਾ ਦੇ ਜਨਮ ਦੀ ਖਬਰ ਸਾਹਮਣੇ ਆਈ ਤਾਂ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ।