ਸੁਖਬੀਰ ਬਾਦਲ ਨੇ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ।

ਪੰਜਾਬ ਨਿਊਜ਼ ,18 ਮਾਰਚ 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕੇ ਭੱਚੋ ਦੇ ਪਿੰਡ ਮਹਿਮਾ ਸਰਜਾ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ। ਸੁਖਬੀਰ ਸਿੰਘ ਬਾਦਲ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਲੱਖੀ ਜੰਗਲ ਗਏ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਭੁੱਚੋ ਹਲਕੇ ਦੇ ਇੰਚਾਰਜ ਮਾਨ ਸਿੰਘ ਗੁਰੂ, ਜਗਸੀਰ ਸਿੰਘ ਕਲਿਆਣ ਮੌਜੂਦ ਸਨ। ਯਾਤਰਾ ਵਿੱਚ ਸ਼ਮੂਲੀਅਤ ਲਈ ਹਲਕੇ ਦੇ ਦਰਜਨਾਂ ਪਿੰਡਾਂ ਦੇ ਅਕਾਲੀ ਵਰਕਰ ਟਰੈਕਟਰਾਂ ਨਾਲ ਪੁੱਜੇ ਹੋਏ ਹਨ।  ਇਹ ਯਾਤਰਾ ਦੇ ਪਿੰਡ ਦੇ ਫੋਕਲ ਪੁਆਇੰਟ ਤੋਂ ਸ਼ੁਰੂਆਤ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਯਾਤਰਾ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਸ ਤੋਂ ਸਾਫ ਹੈ ਕਿ ਦਲ ਰਾਜ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗਾ।