ਸਰਕਾਰ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਗੰਨਮੈਨ ਵਾਪਸ ਲਏ

ਨਿਊਜ਼ ਪੰਜਾਬ

ਲੁਧਿਆਣਾ, 14 ਅਪ੍ਰੈਲ  – ਪੁਲਿਸ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸੁਰੱਖਿਆ ਲਈ  ਉਨ੍ਹਾਂ ਨੂੰ ਦਿੱਤੇ ਚਾਰ ਅੰਗ ਰੱਖਿਅਕ ਵਾਪਸ ਬੁਲਾ ਲਏ ਗਏ ਹਨ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਅੰਗ ਰੱਖਿਆਂ ਨੂੰ ਆਪਣੀ ਹਾਜ਼ਰੀ ਪੁਲਿਸ ਲਾਈਨ ਵਿਚ ਦੇਣ ਲਈ ਕਿਹਾ ਗਿਆ ਹੈ। ਵਿਧਾਇਕ ਬੈਂਸ ਵੱਲੋਂ ਬੀਤੇ ਦਿਨ ਪਟਿਆਲਾ ਵਿਚ ਪੁਲਿਸ ਮੁਲਾਜ਼ਮ ‘ਤੇ ਹੋਏ ਹਮਲੇ ਸਬੰਧੀ ਕੁੱਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਦਾ ਕੁੱਝ ਕਾਂਗਰਸੀ ਮੰਤਰੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ। ਸੂਚਨਾ ਅਨੁਸਾਰ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਸ ਦੇ ਬਿਆਨ ਨੂੰ ਗਲਤ ਰੂਪ ਵਿੱਚ ਪੇਸ਼ ਕੀਤਾ ਗਿਆ |