ਨਵਜੋਤ ਸਿੰਘ ਸਿੱਧੂ ਦਾ 2024 ਲੋਕ ਸਭਾ ਨਾ ਲੜਨ ਦਾ ਫੈਸਲਾ, ਦੁਬਾਰਾ ਕਮੈਂਟਰੀ ਕਰਦੇ ਨਜ਼ਰ ਆਉਣਗੇ।
ਪੰਜਾਬ ਨਿਊਜ਼ -19 ਮਾਰਚ 2024
ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਕਮੈਂਟਰੀ ਵਿਚ ਵਾਪਸੀ ਕਰਨ ਜਾ ਰਹੇ ਹਨ। ਉਹ 22 ਮਾਰਚ ਨੂੰ ਸ਼ੁਰੂ ਹੋਣ ਵਾਲੇ IPL ਦੇ ਮੈਚ ‘ਚ ਕਮੈਂਟਰੀ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਿੱਧੂ ਨੇ ਇਸ ਟਵੀਟ ਨੂੰ ਰੀਟਵੀਟ ਵੀ ਕੀਤਾ ਹੈ। ਇਸ ਵਿਚ ਲਿਖਿਆ ਹੈ ਕਿ ਕਮੈਂਟਰੀ ਬਾਕਸ ਦਾ ਸਰਦਾਰ ਵਾਪਸ ਆ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਇਸ ਫੈਸਲੇ ਤੋਂ ਉਤਸ਼ਾਹਿਤ ਹਨ।
ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਮੀਡੀਆ ਦੇ ਸਵਾਲ ਦੇ ਜਵਾਬ ਵਿਚ ਕਿਹਾ ਸੀ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅਸੀਂ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਖੜ੍ਹੇ ਰਹਾਂਗੇ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕ੍ਰਿਕਟ ਕਮੈਂਟਰੀ ਛੱਡਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ। ਫਿਰ ਵੀ ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿਚ ਕਿਰਦਾਰ ਸਾਹਮਣੇ ਆਉਂਦਾ ਹੈ।