ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਦੀ ਵਰਤੋਂ ਲਈ ਚਰਨ ਕੌਰ ਦੀ ਉਮਰ ਨੂੰ ਲੈ ਕੇ ਕੀਤੇ ਸਵਾਲ।

20 ਮਾਰਚ 2024

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਸ਼ੁਭਦੀਪ ਸਿੰਘ ਸਿੱਧੂ ਦੀ ਮਾਂ ਚਰਨ ਕੌਰ ਨੇ ਐਤਵਾਰ ਨੂੰ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਬਲਕੌਰ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ ਹੈ। ਇਹ ਬੱਚਾ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਇਆ ਹੈ।

ਹਾਲਾਂਕਿ ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਨਾਲ ਬੱਚੇ ਦੇ ਜਨਮ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ। ਇਸ ਵਿਚ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਗਈ ਹੈ।ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਦੀ ਵਰਤੋਂ ਲਈ ਚਰਨ ਕੌਰ ਦੀ ਉਮਰ ਨੂੰ ਲੈ ਸਵਾਲ ਕੀਤੇ ਹਨ।

ਕੇਂਦਰ ਨੇ ਚਿੱਠੀ ਵਿਚ ਲਿਖਿਆ ਹੈ ਕਿ ਰਿਪੋਰਟ ਮਿਲੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਸ੍ਰੀਮਤੀ ਚਰਨ ਸਿੰਘ ਨੇ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਕਾਨੂੰਨ ਮੁਤਾਬਕ ਇਸ ਤਕਨੀਕ ਦੀ ਵਰਤੋ ਸਮੇਂ ਔਰਤ ਲਈ ਨਿਰਧਾਰਤ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ। ਇਸ ਮਾਮਲੇ ਦੀ ਜਾਂਚ ਕਰਨ ਅਤੇ ਏ.ਆਰ.ਟੀ. (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਭੇਜੀ ਜਾਵੇ।