ਸਕੂਟੀ ਸਵਾਰ ਦੋ ਨਾਬਾਲਗਾਂ ਨੇ ਨੌਜਵਾਨ ਮਾਰੀ ਟੱਕਰ,
ਪੰਜਾਬ ਨਿਊਜ਼:20 ਮਾਰਚ 2024
ਗੁਰਦਾਸਪੁਰ ਵਿੱਚ ਸੈਂਟਰ ਜੇਲ੍ਹ ਦੇ ਸਾਹਮਣੇ ਪੈਦਲ ਸੜਕ ਪਾਰ ਕਰ ਰਹੇ 35 ਸਾਲਾ ਨੌਜਵਾਨ ਨੂੰ ਦੋ ਸਕੂਟਰ ਸਵਾਰ ਨਾਬਾਲਗਾਂ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਵਾਸੀ ਬਾਜਵਾ ਕਲੋਨੀ ਗੁਰਦਾਸਪੁਰ ਵਜੋਂ ਹੋਈ ਹੈ, ਜੋ ਜੇਲ੍ਹ ਦੇ ਸਾਹਮਣੇ ਪ੍ਰਿੰਟਿੰਗ ਪ੍ਰੈਸ ’ਚ ਕੰਮ ਕਰਦਾ ਸੀ। ਜਦੋਂ ਉਹ ਪ੍ਰਿੰਟਿੰਗ ਪ੍ਰੈਸ ਤੋਂ ਬਾਹਰ ਆ ਕੇ ਵਾਟਰ ਕੂਲਰ ਤੋਂ ਪਾਣੀ ਪੀਣ ਲਈ ਸੜਕ ਪਾਰ ਕਰਨ ਲੱਗਿਆ ਤਾਂ ਇਹ ਹਾਦਸਾ ਵਾਪਰ ਗਿਆ।ਮ੍ਰਿਤਕ ਨੌਜਵਾਨ ਜਸਕਰਨ ਸਿੰਘ ਦੇ ਭਰਾ ਦਲਜੀਤ ਸਿੰਘ ਅਤੇ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਅੰਮ੍ਰਿਤ ਕੁਮਾਰ ਨੇ ਦੱਸਿਆ ਕਿ ਜਸਕਰਨ ਪ੍ਰਿੰਟਿੰਗ ਪ੍ਰੈੱਸ ’ਤੇ ਕੰਮ ਕਰਦਾ ਸੀ ਅਤੇ ਉਹ ਸੜਕ ਪਾਰ ਕਰਕੇ ਜੇਲ੍ਹ ਦੇ ਬਿਲਕੁਲ ਸਾਹਮਣੇ ਪਾਣੀ ਪੀਣ ਜਾ ਰਿਹਾ ਸੀ, ਇਸ ਦੌਰਾਨ ਤੇਜ਼ ਰਫ਼ਤਾਰ ਸਕੂਟਰ ਸਵਾਰ ਦੋ ਨੌਜਵਾਨਾਂ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਉਕਤ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਸਕੂਟਰ ਸਵਾਰ ਨੌਜਵਾਨਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।